ਹੁਸ਼ਿਆਰਪੁਰ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ


ਹੁਸ਼ਿਆਰਪੁਰ 29 ਮਾਰਚ (ਤਰਸੇਮ ਦੀਵਾਨਾ)-
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਅਪ੍ਰੈਲ ਤੋਂ 7 ਅਪ੍ਰੈਲ ਤੱਕ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਆਦਮਪੁਰ (ਜਲੰਧਰ) ਤੋਂ ਆਰੰਭ ਹੋ ਰਹੀ ਮਹਾਨ ਦਮੜੀ ਸ਼ੋਭਾ ਯਾਤਰਾ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ 4 ਅਪ੍ਰੈਲ ਨੂੰ ਹੁਸ਼ਿਆਰਪੁਰ ਪਹੁੰਚੇਗੀ ਜਿਥੇ ਸੰਗਤਾਂ ਵਲੋੰ ਵੱਖ ਵੱਖ ਸਥਾਨਾਂ ਤੇ ਸ਼ੋਭਾ ਯਾਤਰਾ ਦਾ ਨਿੱਘਾ ਤੇ ਭਰਪੂਰ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਧਰਮ ਪਾਲ ਧਾਮ ਚਾਨਣ ਪੁਰੀ ਸ਼ੇਰਗੜ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਬੀਬੀ ਕੁਲਦੀਪ ਕੌਰ ਮਹਿਨਾ ਮੈਂਬਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ  ਨੇ ਦੱਸਿਆ ਕਿ 4 ਅਪ੍ਰੈਲ ਦਿਨ ਵੀਰਵਾਰ ਸਵੇਰੇ 9 ਵਜੇ ਯਾਤਰਾ ਚੂਹੜਵਾਲੀ ਤੋਂ ਸ਼ਾਨੋ ਸ਼ੌਕਤ ਨਾਲ ਆਰੰਭ ਹੋਵੇਗੀ ਜੋ ਕਿ ਆਦਮਪੁਰ, ਭੋਗਪੁਰ, ਬੁਲੋਵਾਲ,ਹੁਸ਼ਿਆਰਪੁਰ, ਮਾਹਿਲਪੁਰ, ਗੜਸ਼ੰਕਰ ਤੋਂ ਹੋ ਕੇ ਸ਼ਾਮ ਨੂੰ ਇਤਿਹਾਸਕ ਅਸਥਾਨ ਸ੍ਰੀ ਗੁਰੂ ਰਵਿਦਾਸ ਸਦਨ ਤੋਂ ਹੋ ਕੇ ਸੱਚਖੰਡ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ ਵਿਖੇ ਪਹੁੰਚੇਗੀ ਜਿਥੇ ਰਾਤ ਦੇ ਕੀਰਤਨ ਦੇ ਦੀਵਾਨ ਸਜਾਏ ਜਾਣਗੇ। ਉਨਾਂ ਦੱਸਿਆ ਕਿ 5 ਅਪ੍ਰੈਲ ਸਵੇਰੇ 8 ਵਜੇ ਇਥੋਂ ਸ਼ੋਭਾ ਯਾਤਰਾ ਹਰਿ ਜਸ਼ ਕਰਦੇ ਹੋਏ ਹਰਿਦੁਆਰ ਲਈ ਰਵਾਨਾ ਹੋਵੇਗੀ। ਉਨਾਂ ਸੰਗਤਾਂ ਨੂੰ ਹੁੰਮ ਹੁਮਾ ਕੇ ਸ਼ਰਧਾ ਭਾਵਨਾ ਨਾਲ ਸ਼ੋਭਾ ਯਾਤਰਾ ਵਿਚ ਹਾਜਰ ਹੋਣ ਦੀ ਅਪੀਲ ਕੀਤੀ।

Post a Comment

0 Comments