ਡੇਰਾ ਚਹੇੜ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ 14 ਮਾਰਚ ਨੂੰ

ਸੰਤ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ। 

ਅਮਰਜੀਤ ਸਿੰਘ ਜੰਡੂ ਸਿੰਘਾ-
ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਅੱਜ 14 ਮਾਰਚ ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੇ ਸਬੰਧ ਵਿੱਚ ਪਹਿਲਾ ਸਵੇਰੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਰਸਨਾਂ ਤੋਂ ਉਚਾਰਨ ਅਮਿ੍ਰਤਬਾਣੀ ਭੋਗ ਪਾਏ ਜਾਣਗੇ। ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਪ੍ਰਵੀਨ ਕੁਮਾਰ (ਹੈੱਡ ਗ੍ਰੰਥੀ ਡੇਰਾ ਚਹੇੜੂ), ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪੰਜਾਬੀ ਗਾਇਕਾ ਸ਼ਾਹ ਸਿਸਟਰਜ਼ ਵੱਲੋਂ ਸੰਗਤਾਂ ਨੂੰ ਧਾਰਮਿਕ ਸਮਾਗਮ ਰਾਹੀਂ ਨਿਹਾਲ ਕੀਤਾ ਜਾਵੇਗਾ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਨਿਭਾਈ ਜਾਵਗੀ। ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਤੇ ਸਮੂਹ ਮੈਨੇਜਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। 



Post a Comment

0 Comments