ਡੀ.ਏ.ਵੀ. ਕਾਲੇਜ ਦੇ ਵਿਦਿਆਰਥੀਆਂ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ


ਹੁਸ਼ਿਆਰਪੁਰ 29 ਮਾਰਚ (ਤਰਸੇਮ ਦੀਵਾਨਾ)- 
ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਡੀ.ਏ.ਵੀ ਕਾਲੇਜ ਆਫ ਐਜੂਕੇਸ਼ਨ ਹੁਸ਼ਿਆਰਪੁਰ ਦੇ 150 ਵਿਦਿਆਰਥੀਆਂ ਵੱਲੋਂ ਦੌਰਾ ਕੀਤਾ ਗਿਆ, ਪਿ੍ਰੰਸੀਪਲ ਡਾ. ਨਿਧੀ ਭੱਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੀ.ਐੱਡ.ਦੇ ਵਿਦਿਆਰਥੀਆਂ ਵੱਲੋਂ ਦੌਰਾ ਕੀਤਾ ਗਿਆ ਤੇ ਉਨ੍ਹਾਂ ਦੇ ਨਾਲ ਕਾਲੇਜ ਦੇ ਪ੍ਰੋਫੈਸਰ ਡਾ. ਸਰਬਜੀਤ ਕੌਰ, ਪ੍ਰੋ. ਆਰਤੀ ਸ਼ਰਮਾ ਤੇ ਪ੍ਰੋ. ਰੋਮਾ ਰੱਲਹਣ ਮੌਜੂਦ ਰਹੇ। ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਲਾਹਕਾਰ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਵਿਦਿਆਰਥੀਆਂ ਦਾ ਸਕੂਲ ਵਿੱਚ ਸਵਾਗਤ ਕੀਤਾ ਗਿਆ ਤੇ ਸਕੂਲ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਆਸਰਾ ਪ੍ਰੋਜੈਕਟ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ ਵੱਲੋਂ ਆਸਰਾ ਪ੍ਰੋਜੈਕਟ ਤੇ ਹੋਸਟਲ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਨੇ ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ ਪ੍ਰਤੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਸ਼ੈਲੀ ਸ਼ਰਮਾ ਵੱਲੋਂ ਸਕੂਲ ਦੀਆਂ ਗਤੀਵਿਧੀਆਂ ਤੇ ਸਪੈਸ਼ਲ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਬੀ.ਐੱਡ.ਦੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਸਕੂਲ ਪੁੱਜ ਕੇ ਬਹੁਤ ਵਧੀਆ ਮਹਿਸੂਸ ਕਰ ਰਹੇ ਹਨ ਤੇ ਚੰਗੀ ਗੱਲ ਹੈ ਕਿ ਸਪੈਸ਼ਲ ਬੱਚਿਆਂ ਲਈ ਚੰਗੇ ਕਾਰਜ ਹੋ ਰਹੇ ਹਨ। ਇਸ ਸਮੇਂ ਡਾ. ਪ੍ਰੋ. ਸਰਬਜੀਤ ਕੌਰ ਵੱਲੋਂ ਡੀ.ਏ.ਵੀ.ਕਾਲੇਜ ਦੀ ਤਰਫੋ ਆਸ਼ਾਦੀਪ ਦੇ ਮੈਂਬਰਾਂ ਤੇ ਸਕੂਲ ਸਟਾਫ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੱਤਰ ਹਰਬੰਸ ਸਿੰਘ ਨੇ ਸਾਰੇ ਬੱਚਿਆਂ ਤੇ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਕਾਰਜਕਾਰਨੀ ਮੈਂਬਰ ਰਾਮ ਆਸਰਾ, ਮਲਕੀਤ ਸਿੰਘ ਮਹੇੜੂ, ਹਰਮੇਸ਼ ਤਲਵਾੜ, ਸ਼੍ਰੀਮਤੀ ਮਧੂਮੀਤ ਕੌਰ ਵੀ ਹਾਜਰ ਸਨ।

Post a Comment

0 Comments