ਅਮਰਜੀਤ ਸਿੰਘ ਜੰਡੂ ਸਿੰਘਾ- ਪੰਜਾਬ ਦੇ ਉੱਘੇ ਧਾਰਮਿਕ ਅਸਥਾਨ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੌਹਲ ਵਿਖੇ ਡੇਰੇ ਦੇ ਮੌਜੂਦਾ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲਿਆਂ ਦੀ ਅਗਵਾਈ ਹੇਠ ਇਸ ਅਸਥਾਨ ਵਿਖੇ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਸੰਤ ਬਾਬਾ ਪ੍ਰੀਤਮ ਸਿੰਘ ਜੀ ਅਤੇ ਸੰਤ ਬਾਬਾ ਕਰਮ ਸਿੰਘ ਜੀ ਦੀ ਸਲਾਨਾ ਮਿੱਠੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਨਾਂ ਦੋਨਾਂ ਧਾਰਮਿਕ ਸ਼ਖਸ਼ੀਅਤਾਂ ਨੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡੇ ਯਤਨ ਕੀਤੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਅੰਮ੍ਰਿਤ ਵੇਲੇ ਪਾਏ ਗਏ ਉਪਰੰਤ ਇਲਾਕੇ ਦੀ ਸੰਗਤ ਵੱਲੋਂ ਆਪਣੇ ਪਰਿਵਾਰਾਂ ਵਿੱਚ ਕੀਤੇ ਸਹਿਜਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਏ। ਉਪਰੰਤ ਕਰਵਾਏ ਗਏ ਕਥਾ ਕੀਰਤਨ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬ੍ਰਹਮਜੋਤ ਸਿੰਘ ਜਲੰਧਰ ਵਾਲੇ, ਡਾਕਟਰ ਜਗਜੀਵਨ ਸਿੰਘ ਜਲੰਧਰ, ਬੀਬੀ ਕਵਲਜੀਤ ਕੌਰ ਕਵੀਸ਼ਰ ਬਾਬਾ ਬਕਾਲਾ, ਭਾਈ ਸਕੱਤਰ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ, ਭਾਈ ਦਿਆਲ ਸਿੰਘ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤ ਦੇ ਸਨਮੁੱਖ ਪ੍ਰਸਿੱਧ ਸਿੱਖ ਵਿਦਵਾਨ ਤੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੋਹਲ ਨੇ ਮਹਾਂਪੁਰਸ਼ਾਂ ਦੇ ਜੀਵਨ ਦੌਰਾਨ ਪਾਏ ਯੋਗਦਾਨ ਦਾ ਵਰਣਨ ਵਿਸਥਾਰਪੂਰਬਕ ਸ਼ਬਦਾਂ ਵਿੱਚ ਕੀਤਾ। ਇਸ ਮੌਕੇ ਵੱਖ ਵੱਖ ਸੂਬਿਆਂ ਤੋਂ ਉੱਤਰਾਖੰਡ ਹਰਿਆਣਾ ਹਿਮਾਚਲ ਦਿੱਲੀ ਪੰਜਾਬ ਤੋ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ ਆਏ ਪਤਵੰਤਿਆਂ ਨੂੰ ਸੰਤ ਬਾਬਾ ਹਰਜਿੰਦਰ ਸਿੰਘ ਵੱਲੋਂ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਵਾਸੀ ਭਾਰਤੀਆਂ ਵੱਲੋਂ ਉਚੇਚੇ ਤੌਰ ਤੇ ਹਾਜ਼ਰੀ ਭਰੀ ਗਈ ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਨੇ ਨਿਭਾਈ।
ਇਸ ਮੌਕੇ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ, ਇੰਸਪੈਕਟਰ ਰਣਜੀਤ ਸਿੰਘ, ਪ੍ਰੀਤਮ ਸਿੰਘ, ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਤੇ ਹੋਰ ਸੇਵਾਦਾਰ ਹਾਜ਼ਰ ਸਨ।
0 Comments