ਪਿੰਡ ਡਰੋਲੀ ਕਲਾਂ ਵਿੱਖੇ 6 ਦਿਨਾਂ ਸੁੰਦਰ ਦਸਤਾਰ ਸਿਖਲਾਈ ਕੈਂਪ ਹੋਇਆ ਸਪੰਨ
ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਪਿੰਡ ਡਰੋਲੀ ਕਲਾਂ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਾਥੀ ਮੈਂਬਰਾਂ ਨੇ ਬੱਚਿਆਂ ਨੂੰ ਇਨਾਮਾਂ ਦੀ ਕੀਤੀ ਵੰਡ
ਆਦਮਪੁਰ/ਜਲੰਧਰ 30 ਜੂਨ (ਅਮਰਜੀਤ ਸਿੰਘ)- ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਦਿਨਾਂ ਸਲਾਨਾ ਸੁੰਦਰ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿੱਖੇ ਗੁਰੂ ਘਰ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਮੈਂਬਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੁਸਾਇਟੀ ਦੇ ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਤੇ ਸਮੂਹ ਮੈਂਬਰਾਂ ਦੀ ਨਿਗਰਾਨੀ ਹੇਠ ਲਗਾਇਆ ਗਿਆ।
ਇਹ 6 ਦਿਨਾਂ ਦਸਤਾਰ ਸਿਖਲਾਈ ਕੈਂਪ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗਤਕਾ ਅਖਾੜਾ ਤੇ ਗੁਰੂ ਨਾਨਕ ਸਭਾ ਆਦਮਪੁਰ ਦੇ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
6 ਦਿਨਾਂ ਇਸ ਕੈਂਪ ਮੌਕੇ ਤੇ ਕੁਲਜੀਤ ਸਿੰਘ, ਹਰਮੀਤ ਸਿੰਘ, ਕਮਲਦੀਪ ਸਿੰਘ ਤੇ ਹੋਰ ਮਾਹਰਾਂ ਵਲੋਂ ਬੱਚਿਆਂ ਨੂੰ ਸੁੰਦਰ ਦਸਤਾਰ ਬੰਨਣ ਦੀ ਸਿਖਲਾਈ ਦਿੱਤੀ ਗਈ। ਇਸ ਕੈਂਪ ਦੇ ਅਖੀਰਲੇ ਦਿਨ ਅੱਜ ਬੱਚਿਆਂ ਨੇ ਬਹੁਤ ਸੁੰਦਰ ਦਸਤਾਰਾਂ ਸਜਾਈਆਂ।
ਇਸ ਮੌਕੇ ਪ੍ਰਧਾਨ ਮਨੋਹਰ ਸਿੰਘ ਤੇ ਸੇਵਾਦਾਰ ਭਾਈ ਸੁਖਜੀਤ ਸਿੰਘ ਨੇ ਕਿਹਾ ਦਸਤਾਰ ਬੰਨਣ ਦਾ ਇਤਿਹਾਸ ਬਹੁਤ ਪੁਰਾਣਾ ਹੈ ਸਿੱਖ ਧਰਮ ਵਿੱਚ ਦਸਤਾਰ ਦੀ ਅਹਿਮੀਅਤ ਬਹੁਤ ਜ਼ਿਆਦਾ ਹੈ ਤੇ ਦਸਤਾਰ ਸਿੱਖ ਦੀ ਪਹਿਚਾਣ ਹੈ। ਅੱਜ ਇਨ੍ਹਾਂ ਬੱਚਿਆਂ ਨੇ ਸੁੰਦਰ ਦਸਤਾਰਾਂ ਬੰਨਣੀਆਂ ਸਿਖੀਆਂ ਹਨ ਭੱਲਕੇ ਇਹ ਬੱਚੇ ਵੀ ਅੱਗੇ ਹੋਰਾਂ ਬੱਚਿਆਂ ਨੂੰ ਦਸਤਾਰ ਬੰਨਣ ਲਈ ਪ੍ਰੇਰਿਤ ਕਰਨਗੇ। ਅੱਜ ਬੱਚਿਆਂ ਨੂੰ ਠੰਠੀ ਲੱਸੀ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੁਖਜੀਤ ਸਿੰਘ, ਸਰਪੰਚ ਰਛਪਾਲ ਸਿੰਘ, ਸੁਖਵਿੰਦਰ ਸਿੰਘ ਲੱਕੀ, ਕਮਲਜੀਤ ਸਿੰਘ, ਜਸਪਾਲ ਸਿੰਘ ਸਾਬਾ, ਪ੍ਰਧਾਨ ਕੁਲਵਿੰਦਰ ਸਿੰਘ ਟੋਨੀ, ਹਰਜਿੰਦਰ ਸਿੰਘ ਸੂਰੀ ਤੇ ਹੋਰ ਹਾਜ਼ਰ ਸਨ।
0 Comments