ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਸੰਘਰਸ਼ ਦਾ ਐਲਾਨ 26 ਨੂੰ ਮੀਟਿੰਗ 'ਚ ਕੋਈ ਮਸਲਾ ਹੱਲ ਨਾ ਹੋਇਆ ਤਾਂ 2 ਜੁਲਾਈ ਨੂੰ ਜਲੰਧਰ ਵਿਖੇ ਹੋਵੇਗੀ ਸੂਬਾ ਪੱਧਰੀ ਰੈਲੀ : ਆਗੂ
ਸੂਬਾ ਕਮੇਟੀ ਵਿੱਚ ਵਾਧਾ ਕਰਦਿਆਂ ਸਰਬਸੰਮਤੀ ਨਾਲ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਕਾਲਾ ਸਿੰਘ ਸ੍ਰੀ ਮੁਕਤਸਰ ਸਾਹਿਬ ਮੀਤ ਪ੍ਰਧਾਨ ਪੰਜਾਬ ਨਿਯੂਕਤ ਕੀਤੇ ਗਏ।
ਜਲੰਧਰ 22 ਜੂਨ (ਬਿਊਰੌ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਚਰਨਜੀਤ ਸਿੰਘ ਸੂਬਾ ਆਗੂ ਡੀ.ਟੀ.ਐਫ, ਰਮੇਸ਼ ਕੁਮਾਰ ਡੀ.ਐਮ.ਐਫ.ਨੇ ਮੀਟਿੰਗ ਵਿੱਚ ਸ਼ਾਮਲ ਹੋ ਕੇ ਸਾਥੀਆਂ ਨੂੰ ਸੰਘਰਸ਼ਾਂ ਸਬੰਧੀ ਲਾਮਬੰਦ ਕੀਤਾ। ਇਸ ਉਪਰੰਤ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਦੀ ਤਜਵੀਜ਼ ਦਾ ਬਹਾਨਾ ਬਣਾ ਕੇ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਕਾਮਿਆਂ ਨਾਲ ਵਿਸ਼ਵਾਸ਼ਘਾਤ ਕੀਤਾ ਜਾ ਰਿਹਾ ਹੈ । ਅਧਿਕਾਰੀਆਂ ਵੱਲੋਂ ਜਥੇਬੰਦੀ ਨੂੰ ਇਹ ਕਹਿ ਕੇ ਪੱਲਾ ਝਾੜ ਲਿਆ ਜਾਂਦਾ ਹੈ ਤੁਹਾਡੀ ਪਾਲਸੀ ਪੰਜਾਬ ਸਰਕਾਰ ਕੋਲ ਪਹੁੰਚ ਚੁੱਕੀ ਹੈ ਜਿਸ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਲਸੀ ਬਣਾਉਣ ਦੀ ਆੜ ਹੇਠ ਪਿਛਲੇ ਤਿੰਨ ਸਾਲਾਂ ਤੋਂ ਕਾਮਿਆਂ ਦੀਆਂ ਤਨਖਾਹਾਂ ਉਪਰ ਵਾਧੇ ਤੇ ਰੋਕ ਲਗਾ ਕੇ ਵਰਕਰਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਕੀਤੀ ਜਾ ਰਹੀ ਹੈ । ਇਸ ਤੋਂ ਉਲਟ ਮੁਲਜ਼ਮਾਂ ਦੇ ਉਜਾੜੇ ਲਈ ਕਰੋੜਾਂ ਰੁਪਏ ਬਰਬਾਦ ਕਰਨ ਦੀ ਨੀਅਤ ਹੇਠ ਜਲ ਸਪਲਾਈ ਸਕੀਮਾਂ ਤੇ ਐਟੋਮਿਕ ਸਿਸਟਮ ਸਕਾਡਾ ਸਕੀਮ ਲੱਗਾ ਕਿ ਵਰਕਰਾਂ ਦੇ ਰੋਜ਼ਗਾਰ ਉਜਾੜਨ ਲਈ ਵਿਉਂਤਬੰਦੀਆਂ ਘੜੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਮੁਲਾਜ਼ਮ ਮਾਰੂ ਨੀਤੀਆਂ ਨੂੰ ਕਿਸੇ ਵੀ ਕੀਮਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਮੁਲਜ਼ਮਾਂ ਨੂੰ ਕੁਟਿਆ ਤੇ ਲੁਟਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 26 ਜੂਨ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ ਤਾਂ 02 ਜੁਲਾਈ ਨੂੰ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਖ਼ਿਲਾਫ਼ ਜਲੰਧਰ ਸ਼ਹਿਰ ਵਿੱਚ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਲੋੜ ਪੈਣ ਤੇ ਸੰਘਰਸ਼ ਨੂੰ ਤਿੱਖਾ ਰੂਪ ਵੀ ਦਿੱਤਾ ਜਾ ਸਕਦਾ ਹੈ ਜਿਸ ਦੀ ਨਿਰੋਲ ਜ਼ੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ।
ਇਸ ਉਪਰੰਤ ਜਥੇਬੰਦੀ ਦੀ ਸੂਬਾ ਕਮੇਟੀ ਵਿੱਚ ਵਾਧਾ ਕਰਦਿਆਂ ਸਰਬਸੰਮਤੀ ਨਾਲ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਕਾਲਾ ਸਿੰਘ ਸ੍ਰੀ ਮੁਕਤਸਰ ਸਾਹਿਬ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਉਪਰੰਤ ਨਵ ਨਿਯੁਕਤ ਆਗੂਆਂ ਨੇ ਸੂਬਾ ਵਰਕਿੰਗ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਦੀ ਮਜਬੂਤੀ ਤੇ ਉਲੀਕੇ ਗਏ ਸ਼ੰਘਰਸ਼ਾਂ ਵਿਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇਗਾ। ਇਸ ਉਪਰੰਤ ਸੂਬਾ ਸੀਨੀਅਰ ਮੀਤ ਪ੍ਰਧਾਨ ਹੰਸਾ ਸਿੰਘ ਮੌੜ ਨਾਭਾ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਆਡਿਟਰ ਇੰਦਰਜੀਤ ਸਿੰਘ ਕਪੂਰਥਲਾ, ਪ੍ਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਅੰਮ੍ਰਿਤਸਰ ਸਾਹਿਬ, ਸੁੱਚਾ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਸ਼ਿੰਦਰਪਾਲ ਸੰਧੂ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ, ਦਲਜੀਤ ਸਿੰਘ ਬਿੱਲਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸ਼ਮਸ਼ੇਰ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਮੀਤ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ,ਹਰਦੀਪ ਸਿੰਘ ਬਰਨਾਲਾ, ਕੁਲਵੰਤ ਸਿੰਘ ਬਰਨਾਲਾ ਆਦਿ ਸੂਬਾ ਤੇ ਜ਼ਿਲ੍ਹਾ ਕਮੇਟੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
0 Comments