ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਪ੍ਰਕਾਸ਼ ਉਤਸਵ ਦੇ ਸਮਾਗਮਾਂ ਸਬੰਧੀ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਦੀ ਰਸਮ ਨਿਭਾਈ ਗਈ

ਗੁ. ਪੰਜ ਤੀਰਥ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਰਸਮ ਮੌਕੇ ਹਾਜ਼ਰ ਪ੍ਰਬੰਧਕ ਤੇ ਸਮੂਹ ਸੰਗਤਾਂ। 


ਅਮਰਜੀਤ ਸਿੰਘ ਜੰਡ ਸਿੰਘਾ- ਜੰਡੂ ਸਿੰਘਾ ਵਿੱਚ ਮੋਜੂਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੀ ਚਰਨ ਛੋ੍ਹਹ ਪ੍ਰਾਪਤ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ (ਜੰਡੂ ਸਿੰਘਾ) ਵਿਖੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ 429ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 39ਵੇਂ ਕੀਰਤਨ ਦਰਬਾਰ, ਢਾਡੀ ਦਰਬਾਰ ਤੇ ਪ੍ਰਕਾਸ਼ ਉਤਸਵ ਦੇ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 4 ਤੇ 5 ਜੁਲਾਈ ਨੂੰ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ।

     


ਜਿਸਦੇ ਸਬੰਧ ਵਿੱਚ ਅੱਜ ਸਰਬੱਤ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਜੀ ਨੂੰ ਸੁੰਦਰ ਪੋਛਾਕੇ ਪਹਿਨਾਏ ਗਏ। ਉਪਰੰਤ ਲ੍ਹੜੀਵਾਰ ਚੱਲ ਰਹੇ 11 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ 13 ਹੋਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕੀਤੇ ਗਏ। ਜਿਨ੍ਹਾਂ ਦੇ ਭੋਗ 5 ਜੁਲਾਈ ਨੂੰ ਪਾਏ ਜਾਣਗੇ। ਉਪਰੰਤ ਵਿਸ਼ਾਲ ਕੀਰਤਨ ਦੀਵਾਨ ਸਜਾਏ ਜਾਣਗੇ। ਅੱਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਕਰਨੈਲ ਸਿੰਘ, ਭਾਈ ਗੁਰਦੇਵ ਸਿੰਘ, ਰਣਜੀਤ ਸਿੰਘ, ਕੇਹਰ ਸਿੰਘ ਜੌਹਲ, ਜਸਪਾਲ ਸਿੰਘ ਗਿੱਲ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣ ਵਾਲੀਆਂ ਸੇਵਾਦਾਰ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਸਨਮਾਨਿੱਤ ਕੀਤਾ ਗਿਆ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੁੱਟ ਵਰਤਾਏ ਗਏ।


Post a Comment

0 Comments