ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਮਹਾਨ ਢਾਡੀ ਦਰਬਾਰ ਸਜਾਏ


5 ਜੁਲਾਈ ਦਿਨ ਸ਼ੁਕਰਵਾਰ ਨੂੰ ਸਜਾਏ ਜਾਣਗੇ, ਮਹਾਨ ਕੀਰਤਨ ਦਰਬਾਰ

ਅਮਰਜੀਤ ਸਿੰਘ ਜੰਡ ਸਿੰਘਾ- ਜੰਡੂ ਸਿੰਘਾ ਵਿੱਚ ਮੋਜੂਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋ੍ਹਹ ਪ੍ਰਾਪਤ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ 429ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਮਹਾਨ ਢਾਡੀ ਦਰਬਾਰ ਸਮੂਹ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਸਜਾਇਆ ਗਿਆ। ਜਿਸ ਵਿੱਚ ਢਾਡੀ ਭਾਈ ਬਿਮਲਜੀਤ ਸਿੰਘ ਖਾਲਸਾ ਹਜੂਰੀ ਢਾਡੀ, ਢਾਡੀ ਸੁਖਜਿੰਦਰ ਸਿੰਘ ਮੋਹਾਲੀ ਵਾਲੇ, ਢਾਡੀ ਭਾਈ ਜਗਜੀਵਨ ਸਿੰਘ ਅਰਜੁਨਵਾਲ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।

   


ਪ੍ਰਧਾਨ ਭੁਪਿੰਦਰ ਸਿੰਘ ਸੰਘਾ ਨੇ ਦਸਿਆ ਕਿ 5 ਜੁਲਾਈ ਦਿਨ ਸ਼ੁਕਰਵਾਰ ਨੂੰ ਗੁ.ਪੰਜ ਤੀਰਥ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ 15 ਜੂਨ ਤੋਂ ਚੱਲ ਰਹੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਸਜਾਏ ਜਾਣਗੇ। ਜਿਸ ਵਿੱਚ ਰਾਗੀ ਭਾਈ ਬਲਜੀਤ ਸਿੰਘ ਜੰਡੂ ਸਿੰਘਾ, ਭਾਈ ਕਮਲਜੀਤ ਸਿੰਘ ਕਮਲ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਭਾਈ ਸ਼ਮਸ਼ੇਰ ਸਿੰਘ ਹਜੂਰੀ ਰਾਗੀ ਗੁ. ਸਿੰਘ ਸਭਾ ਮਾਡਲ ਟਾਉਨ, ਭਾਈ ਜਗਦੀਪ ਸਿੰਘ ਜੰਡੂ ਸਿੰਘਾ ਹਜੂਰੀ ਰਾਗੀ ਗੁ. ਥੜਾ ਸਾਹਿਬ ਪਿੰਡ ਹਜ਼ਾਰਾ, ਭਾਈ ਚਰਨਜੀਤ ਸਿੰਘ ਹਰੀਪੁਰ, ਭਾਈ ਅਮਰਜੀਤ ਸਿੰਘ ਹਜੂਰੀ ਰਾਗੀ ਗੁ. ਪੰਜ ਤੀਰਥ ਸਾਹਿਬ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਦੇਵ ਸਿੰਘ ਨਿਭਾਣਗੇ। ਪ੍ਰਧਾਨ ਭੁਪਿੰਦਰ ਸਿੰਘ ਸੰਘਾ ਨੇ ਦਸਿਆ ਕਿ 30 ਜੂਨ ਨੂੰ ਗੁਰੂ ਕੇ ਲੰਗਰ ਦੀ ਸੇਵਾ ਸੁਰਜੀਤ ਸਿੰਘ ਸੰਘਾ ਦੇ ਪਰਿਵਾਰ ਵੱਲੋਂ ਨਿਭਾਈ ਗਈ ਤੇ ਭੱਲਕੇ 5 ਜੁਲਾਈ ਨੂੰ ਪਰਮਜੀਤ ਸਿੰਘ ਸੰਘਾ ਦੇ ਪਰਿਵਾਰ ਵੱਲੋਂ ਕਰਵਾਈ ਜਾ ਰਹੀ ਹੈ। 

ਇਨ੍ਹਾਂ ਸਮਾਗਮਾਂ ਮੌਕੇ ਸੰਗਤਾਂ ਲਈ ਸਿੰਘ ਹਸਪਤਾਲ ਜੰਡੂ ਸਿੰਘਾ ਵੱਲੋਂ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਇਲਾਕੇ ਦੀਆਂ ਸਰਬੱਤ ਸੰਗਤਾਂ ਨੂੰ ਇਨ੍ਹਾਂ ਸਮਾਗਮ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। ਅੱਜ ਦੇ ਸਮਾਗਮਾਂ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ ਲੰਗਰ ਤੇ ਦਫਤਰ ਇੰਚਾਰਜ਼, ਕਰਨੈਲ ਸਿੰਘ ਸਟੋਰ ਇੰਚਾਰਜ਼, ਮੈਂਬਰ ਭਾਈ ਗੁਰਦੇਵ ਸਿੰਘ, ਮੈਂਬਰ ਰਣਜੀਤ ਸਿੰਘ, ਕੇਹਰ ਸਿੰਘ ਜੌਹਲ, ਜਸਪਾਲ ਸਿੰਘ ਗਿੱਲ, ਮਨਜੋਤ ਸਿੰਘ ਤੇ ਸਾਥੀ, ਬਲਜੀਤ ਸਿੰਘ ਬੱਲੀ, ਸਰਬਜੋਤ ਸਿੰਘ ਤੇ ਸਾਥੀ, ਸੁਰਜੀਤ ਸਿੰਘ ਰੀਹਲ, ਮਾ. ਗੁਰਦੀਪ ਸਿੰਘ, ਮਨਜੀਤ ਸਿੰਘ ਮਿੰਟੂ ਸਾਬਕਾ ਪੰਚ, ਜਥੇਦਾਰ ਕੁਲਵਿੰਦਰ ਸਿੰਘ ਮੁੰਡੀ ਕਬੂਲਪੁਰ, ਨੰਬਰਦਾਰ ਜਸਵੀਰ ਸਿੰਘ, ਸਰਬਜੀਤ ਸਿੰਘ ਸਾਬੀ, ਗੁਰਦਿਆਲ ਸਿੰਘ ਕਪੂਰ ਪਿੰਡ ਤੇ ਹੋਰ ਸੇਵਦਾਰ ਸੰਗਤਾਂ ਹਾਜ਼ਰ ਸਨ। 


Post a Comment

0 Comments