ਗੁ. ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ 16 ਅਗਸਤ ਦਿਨ ਸ਼ੁਕਰਵਾਰ ਨੂੰ



ਆਦਮਪੁਰ/ਜਲੰਧਰ 04 ਅਗਸਤ (ਅਮਰਜੀਤ ਸਿੰਘ) :
ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਜ਼ਿਲ੍ਹਾ ਜਲੰਧਰ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਅਗਸਤ ਦਿਨ ਸ਼ੁਕਰਵਾਰ ਨੂੰ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਦੇਖਰੇਖ ਹੇਠ, ਐਨ.ਆਰ.ਆਈ, ਸਮੂਹ ਨਗਰ ਨਿਵਾਸੀਆਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਸਜਾਏ ਜਾਣਗੇ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ (ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ), ਭਾਈ ਕਮਲਜੀਤ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਦੀਪ ਸਿੰਘ ਜੀ ਕਥਾ ਵਾਚਕ ਰਾਮਦਿਵਾਲੀ, ਢਾਡੀ ਜੱਥਾ ਭਾਈ ਪ੍ਰੇਮ ਸਿੰਘ ਪਦਮ (ਮੋਗੇ ਵਾਲੇ) ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ। ਸਟੇਜ ਸਕੱਤਰ ਦੀ ਭੂਮਿਕਾ ਮਾ. ਸੁਰਜੀਤ ਸਿੰਘ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕ ਨੇ ਸੰਗਰਾਂਦ ਦੇ ਦਿਹਾੜੇ ਤੇ ਸਰਬੱਤ ਸੰਗਤਾਂ ਨੂੰ ਗੁਰੂ ਘਰ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।

Post a Comment

0 Comments