ਡੇਰਾ ਚਹੇੜੂ ਵਿਖੇ 67ਵੇਂ ਬਰਸੀ ਸਮਾਗਮ 12 ਅਗਸਤ ਦਿਨ ਸੋਮਵਾਰ ਨੂੰ


ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ, ਜੀ.ਟੀ. ਰੋਡ ਚਹੇੜੂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਫੂਲ ਨਾਥ ਮਹਾਰਾਜ ਜੀ ਦਾ 67ਵਾਂ ਬਰਸੀ ਸਮਾਗਮ 12 ਅਗਸਤ ਦਿਨ ਸੋਮਵਾਰ ਨੂੰ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਤੇ ਡੇਰੇ ਦੇ ਗੱਦੀ ਨਸ਼ੀਨ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। 

     


12 ਅਗਸਤ ਨੂੰ ਅੰਮ੍ਰਿਤਬਾਣੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਢਾਡੀ ਭਾਈ ਗੁਰਦੀਪ ਸਿੰਘ ਜੀ ਉੜਾਪੜ ਵਾਲੇ ਤੇ ਹੋਰ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਪਰੰਤ ਗੁਰੂ ਘਰ ਵਿਖੇ ਪੁੱਜੀਆਂ ਸੰਗਤਾਂ ਨੂੰ ਸੰਤ ਕ੍ਰਿਸ਼ਨ ਨਾਥ ਜੀ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸੰਗਤਾਂ ਨੂੰ ’ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। 


Post a Comment

0 Comments