ਡੇਰਾ ਚਹੇੜੂ ਵਿਖੇ ਕਰਵਾਏ, 67ਵੇਂ ਬਰਸੀ ਸਮਾਗਮਾਂ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ
ਸੰਤ ਕਿ੍ਰਸ਼ਨ ਨਾਥ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ
ਅਮਰਜੀਤ ਸਿੰਘ ਜੰਡੂ ਸਿੰਘਾ- ਲੱਖਾਂ ਸੰਗਤਾਂ ਦੀ ਸ਼ਰਧਾ ਦੇ ਕੇਂਦਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ, ਜੀ.ਟੀ. ਰੋਡ ਚਹੇੜੂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਫੂਲ ਨਾਥ ਮਹਾਰਾਜ ਜੀ ਦਾ 67ਵਾਂ ਬਰਸੀ ਸਮਾਗਮ 12 ਅਗਸਤ ਦਿਨ ਸੋਮਵਾਰ ਨੂੰ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਤੇ ਡੇਰੇ ਦੇ ਗੱਦੀ ਨਸ਼ੀਨ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੇ ਦੇ ਪਹਿਲਾ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਗਏ। ਜਿਸ ਵਿੱਚ ਹੈਂੱਡ ਗ੍ਰੰਥੀ ਭਾਈ ਪਰਵੀਨ ਕੁਮਾਰ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ (ਸੇਵਾ ਵਾਲੀਆਂ ਬੀਬੀਆਂ ਦਾ ਜਥਾ), ਮੀਰਾਂ ਬਾਈ ਭਜਨ ਮੰਡਲੀ ਭੁੱਲਾ ਰਾਈ ਵਾਲੀਆਂ ਬੀਬੀਆਂ ਦਾ ਜਥਾ, ਭਾਈ ਮੰਗਤ ਰਾਮ ਮਹਿਮੀ ਦਕੌਹੇ ਵਾਲੇ ਤੇ ਢਾਡੀ ਭਾਈ ਗੁਰਦੀਪ ਸਿੰਘ ਜੀ ਉੜਾਪੜ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਵਿੱਚ ਸੰਤ ਕਪੂਰ ਦਾਸ ਅਬਾਦਪੁਰਾ ਜਲੰਧਰ, ਸੰਤ ਟਹਿਲ ਨਾਥ, ਸੰਤ ਰਾਣਾ ਦਾਸ, ਗਿਆਨੀ ਨਾਜਰ ਸਿੰਘ ਜੱਸੋਮਜਾਰਾ, ਸੰਤ ਕਰਨੈਲ ਸਿੰਘ ਲਹਿਰਾਗਾਗਾ, ਮਹੰਤ ਅਵਤਾਰ ਦਾਸ ਚਹੇੜੂ ਵੀ ਉਚੇਚੇ ਤੋਰ ਤੇ ਪੁੱਜੇ। ਇਸ ਮੌਕੇ ਆਵਾਜ਼-ਏ-ਕੌਮ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਜਿਥੇ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ ਉਥੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੱਚਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਸਮਾਗਮ ਮੌਕੇ ਤੇ ਮਾਤਾ ਸਵਿੱਤਰੀ ਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਡੇਰਾ ਚਹੇੜੂ ਦੇ ਬਚਿਆਂ ਦਾ ਇੰਗਲਿਸ਼ ਸਪੀਕਿੰਗ ਕੌਰਸ ਪੂਰਾ ਹੋਣ ਤੇ ਉਨ੍ਹਾਂ ਨੂੰ ਸ੍ਰਟੀਫਿਕੇਟ ਸੰਗਤਾਂ ਕ੍ਰਿਸ਼ਨ ਨਾਥ ਜੀ ਅਤੇ ਮਹਾਂਪੁਰਸ਼ਾਂ ਵੱਲੋਂ ਵੰਡੇ ਗਏ। ਇਸ ਮੌਕੇ ਤੇ “ਸਾਡਾ ਗੁਰੂ ਰਵਿਦਾਸ” ਧਾਰਮਿਕ ਗੀਤ ਦਾ ਪੋਸਟਰ ਵੀ ਮਹਾਂਪੁਰਸ਼ਾਂ ਵੱਲੋਂ ਰਿੰਲੀਜ਼ ਕੀਤਾ ਗਿਆ। ਜਿਸਦੇ ਲੇਖਕ ਪੰਛੀ ਡੱਲੇਵਾਲੀਆ ਤੇ ਗਾਇਕ ਟੀ.ਐਸ.ਤੀਰ ਹਨ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਅਸ਼ੋਕ ਸੰਧੂ ਵਿਰਕਾ ਬਸਪਾ ਆਗੂ, ਚਿਰੰਜੀ ਲਾਲ ਕਾਲਾ ਪ੍ਰਧਾਨ ਬਸਪਾ ਫਗਵਾੜਾ, ਲੇਖ ਰਾਜ ਜਮਾਲਪੁਰੀ, ਸੁਮਿੱਤਰੀ ਦੇਵੀ, ਕਮਲੇਸ਼ ਰਾਣੀ, ਸੁਖਵਿੰਦਰ ਕੌਰ ਇਟਲੀ, ਚਮਨ ਲਾਲ ਜੱਸਲ ਇਟਲੀ, ਪਰਮਜੀਤ ਸੁਮਨ, ਭਰਥ ਯੂ.ਪੀ, ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਜਸਵਿੰਦਰ ਬਿੱਲਾ, ਸੈਕਟਰੀ ਕਮਲਜੀਤ ਖੋਥੜਾਂ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਸੰਗਤਾਂ ਨੂੰ ’ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਅਤੁੱਟ ਵਰਤਾਏ ਗਏ।
0 Comments