ਆਦਮਪੁਰ ਦੋਆਬਾ 15 ਅਗਸਤ (ਅਮਰਜੀਤ ਸਿੰਘ)- ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਵਿਖੇ 78ਵਾਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੂਰਨ ਹਸਪਤਾਲ ਦੇ ਡਾਕਟਰ ਕਰਨੈਲ ਸਿੰਘ, ਲਾਇਨਜ਼ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ, ਲਾਇਨਜ਼ ਕਲੱਬ ਆਦਮਪੁਰ ਦੇ ਸੈਕਟਰੀ ਰਜਿੰਦਰ ਪ੍ਰਸ਼ਾਦ, ਪੀ.ਆਰ.ਓ ਲਾਇਨਜ਼ ਕਲੱਬ ਹਰਵਿੰਦਰ ਸਿੰਘ ਪਰਹਾਰ, ਖਜ਼ਾਨਚੀ ਵਿਨੋਦ ਟੰਡਨ, ਲਇਨਜ਼ ਕਲੱਬ ਦੇ ਸਾਬਕਾ ਪ੍ਰਧਾਨ ਤੇ ਜਾਗ੍ਰਤੀ ਕਲੱਬ ਦੇ ਚੇਅਰਮੈਨ-ਗੋਲਡਨ ਕਲੱਬ ਦੇ ਪ੍ਰਧਾਨ ਰਾਜ ਕੁਮਾਰ ਪਾਲ, ਸਤਿਕਾਰਯੋਗ ਸਤਪਾਲ ਪਸਰੀਚਾ, ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਨ ਅਰੋੜਾ, ਦਿਸ਼ਾ ਅਰੋੜਾ, ਯੂਰੋ ਕਿਡਜ਼ ਸਕੂਲ ਆਦਮਪੁਰ ਦੇ ਪ੍ਰਿੰਸੀਪਲ ਸ਼੍ਰੀਮਤੀ ਦੀਪਾ ਪਾਂਡੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ, ਵਾਇਸ ਪ੍ਰਿੰਸੀਪਲ ਪੂਜਾ ਠਾਕੁਰ, ਕੋਆਰਡੀਨੇਟਰ ਰੈਨੂੰ ਚਾਹਲ ਅਤੇ ਸਮੂਹ ਸਟਾਫ਼ ਨੇ ਸਾਰੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਡਾਇਰੈਕਟਰ ਜਗਮੋਹਨ ਅਰੋੜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੇ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਅਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ’ਤੇ ਮੁੱਖ ਮਹਿਮਾਨ ਡਾਕਟਰ ਕਰਨੈਲ ਸਿੰਘ ਨੇ ਵੀ ਸਭ ਨੂੰ ਅਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਸੁਤੰਤਰਤਾ ਸੰਗਰਾਮੀਆਂ ਨੂੰ ਵੀ ਯਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ ਨੇ ਵੀ ਦੇਸ਼ ਦੀ ਸ਼ਾਨ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ ਨੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਦੇਸ਼, ਦੇਸ਼ ਦੇ ਸਿਪਾਹੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਪ੍ਰੇਰਿਤ ਕੀਤਾ।
0 Comments