ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਘਰ-ਘਰ ਵੰਡੇ ਡਸਟਬਿਨ



ਫਗਵਾੜਾ 10 ਅਗਸਤ (ਸ਼ਿਵ ਕੋੜਾ)-
ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੋਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਵਾਰਡ ਨੰਬਰ ਅਧੀਨ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ ਅਤੇ ਗੁਰੂ ਨਾਨਕ ਪੁਰਾ ਦੀਆਂ ਗਲੀਆਂ ਵਿਚ ਰਹਿੰਦੇ ਵਸਨੀਕਾਂ ਨੂੰ ਡਸਟਬਿਨ ਅਤੇ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਪ੍ਰਤੀ ਜਾਗਰੁਕ ਕਰਦਿਆਂ ਕਪੜੇ ਦੇ ਥੈਲੇ ਭੇਂਟ ਕੀਤੇ ਗਏ। ਮਲਕੀਅਤ ਸਿੰਘ ਰਘਬੋਤਰਾ ਨੇ ਆਮ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਡਸਟਬਿਨ ‘ਚ ਇਕੱਠਾ ਕਰਨ ਦੇ ਨਾਲ ਹੀ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੁਕ ਕਰਦਿਆਂ ਪਰਚੇ ਵੰਡੇੇ। ਰਘਬੋਤਰਾ ਨੇ ਦੱਸਿਆ ਕਿ ਇਹ ਉਪਰਾਲਾ ਸਵੱਛ ਭਾਰਤ ਮਿਸ਼ਨ ਤਹਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮੁਹਿਮ ਦੀ ਸ਼ੁਰੂਆਤ ਨਿਗਮ ਕਮਿਸ਼ਨਰ ਅਨੁਪਮ ਕਲੇਰ ਵਲੋਂ ਪੇਪਰ ਬੈਗ ਦਿਵਸ 12 ਜੁਲਾਈ ਨੂੰ ਕੀਤੀ ਗਈ ਸੀ। ਸਵੱਛ ਭਾਰਤ ਮਿਸ਼ਨ ਦੀ ਪ੍ਰਤੀਨਿਧੀ ਸੁਨੀਤਾ ਸ਼ਰਮਾ ਅਤੇ ਆਸ਼ਾ ਰਾਣੀ ਨੇ ਘਰਾਂ ਵਿਚ ਹੀ ਗਿੱਲੇ ਕੂੜੇ ਤੋਂ ਖਾਦ ਬਨਾਉਣ ਦੀ ਵਿਧੀ ਦੱਸੀ। ਇਸ ਦੌਰਾਨ ਸਵੱਛਤਾ ਹੀ ਸੇਵਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਪ੍ਰੋਜੈਕਟ ਡਾਇਰੈਕਟਰ ਵੰਦਨਾ ਸ਼ਰਮਾ ਦੀ ਦੇਖਰੇਖ ਹੇਠ ਨੇਪਰੇ ਚਾੜ੍ਹਿਆ ਗਿਆ। ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮਨੀਸ਼ ਕਨੋਜੀਆ, ਬਬਲੀ ਕਨੋਜੀਆ, ਰਾਜਕੁਮਾਰ ਕਨੌਜੀਆ, ਉੱਜਵਲ ਕੁਮਾਰ, ਪੁਨੀਤ ਕੁਮਾਰ, ਆਦਿ ਹਾਜ਼ਰ ਸਨ।

Post a Comment

0 Comments