ਸਰਾਭਾ - ਦੇਸ਼ ਕੌਮ ਦੇ ਅਣਮੁੱਲੇ ਹੀਰੇ ਛੋਟੀ ਉਮਰ ਦੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਨੂੰ ਸਿਜਦਾ ਕਰਨ ਲਈ ਮਨੁੱਖੀ ਅਧਿਕਾਰ ਮੰਚ ਦੀ ਟੀਮ ਪਿੰਡ ਸਰਾਭਾ ਬਲਾਕ ਪੱਖੋਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਫ਼ੁੱਲਾਂ ਦੀ ਮਾਲਾ ਨਾਲ ਸ਼ਹੀਦ ਤੇ ਫੁੱਲ ਮਾਲਾ ਅਤੇ ਸ਼ਰਧਾ ਸਤਿਕਾਰ ਨਾਲ ਫੁੱਲ ਮਾਲਾ ਅਰਪਣ ਕਰਕੇ ਯਾਦ ਕੀਤਾ ਗਿਆ। ਕਰਤਾਰ ਸਿੰਘ ਸਰਾਭਾ ਜੀ ਦਾ ਜਨਮ 24 ਮਈ 1896 ਨੂੰ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ। ਕਰਤਾਰ ਸਿੰਘ ਸਰਾਭਾ ਗ਼ਦਰ ਪਾਰਟੀ ਦੇ ਸਿੱਰਕੱਢ ਮੈਂਬਰਾਂ ਵਿਚੋਂ ਇੱਕ ਸਨ। ਦੇਸ਼ ਕੌਮ ਦੀ ਅਜ਼ਾਦੀ ਦੀ ਲੜਾਈ ਵਿੱਚ ਇਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਸੀ। ਇਨ੍ਹਾਂ ਨੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਛੋਟੀ ਉਮਰੇ ਸਿਰਫ਼ 19 ਸਾਲ ਵਿੱਚ 16 ਨਵੰਬਰ 1915 ਨੂੰ ਲਾਹੌਰ ਪਾਕਿਸਤਾਨ ਵਿੱਚ ਸ਼ਹੀਦੀ ਦਾ ਜਾਮ ਪੀ ਕੇ ਸਦਾ ਲਈ ਅਲਵਿਦਾ ਕਹਿ ਕੇ ਧਰਤੀ ਮਾਤਾ ਦੀ ਗੋਦ ਵਿਚ ਜਾ ਬਿਰਾਜੇ। ਅੱਜ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਇੰਨਕਲਾਬ ਦਾ ਨਾਅਰਾ ਬੁਲੰਦ ਕਰਨਾ ਚਾਹੀਦਾ ਹੈ। ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਦੇ ਨਾਲ ਹੋਰਨਾਂ ਤੋਂ ਇਲਾਵਾ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਵਰਿੰਦਰ ਕੌਰ ਜਨਰਲ ਸਕੱਤਰ ਇਸਤਰੀ ਵਿੰਗ ਪੰਜਾਬ, ਖੁਸ਼ਮਿੰਦਰ ਕੌਰ ਸੈਕਟਰੀ ਇਸਤਰੀ ਵਿੰਗ ਪੰਜਾਬ, ਦਲਜੀਤ ਸਿੰਘ ਮੀਤ ਪ੍ਰਧਾਨ ਪੰਜਾਬ, ਕਿਰਨਦੀਪ ਕੌਰ ਪ੍ਰਧਾਨ ਇਸਤਰੀ ਵਿੰਗ, ਗੁਰਦੀਪ ਕੌਰ ਬਦੇਸ਼ਾ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ, ਜਸਪਾਲ ਸਿੰਘ ਬੁਰਜ਼ ਬਲਾਕ ਪ੍ਰਧਾਨ ਪੱਖੋਵਾਲ, ਕੇਵਲ ਸਿੰਘ ਚੇਅਰਮੈਨ ਬਲਾਕ ਸੁਧਾਰ, ਕੁਲਦੀਪ ਸਿੰਘ ਪ੍ਰਧਾਨ ਬਲਾਕ ਸੁਧਾਰ, ਗੁਲਜ਼ਾਰ ਸਿੰਘ, ਅਮਰਜੀਤ ਸਿੰਘ , ਹਰਜੀਤ ਸਿੰਘ ਅਤੇ ਜਗਜੀਵਨ ਸਿੰਘ ਰਕਬਾ ਆਦਿ ਮੌਜੂਦ ਸਨ।
0 Comments