ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸ਼ਹੀਦ ਭਾਈ ਨਰੰਗ ਸਿੰਘ ਜੀ ਅਤੇ ਹੋਰ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਗੁਰਮਤਿ ਸਮਾਗਮ ਕਰਵਾਏ

       


ਆਦਮਪੁਰ ਦੋਆਬਾ, 21 ਅਗਸਤ (ਅਮਰਜੀਤ ਸਿੰਘ)-
1947 ਵਿੱਚ ਪਿੰਡ ਖਨੌੜਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਏ ਸ਼ਹੀਦ ਭਾਈ ਨਰੰਗ ਸਿੰਘ ਜੀ ਅਤੇ ਹੋਰ ਸ਼ਹੀਦ ਹੋਏ ਸਮੂਹ ਸਿੰਘਾਂ ਦੀ ਯਾਦ ਪਵਿੱਤਰ ਯਾਦ ਵਿੱਚ ਸ਼ਹੀਦੀ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਜਲੰਧਰ ਵਿਖੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਰਧਾਪੁਰਬਕ ਕਰਵਾਏ ਗਏ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।

ਜਿਸ ਵਿੱਚ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਢਾਡੀ ਜੱਥਾ ਭਾਈ ਕਰਮਜੀਤ ਸਿੰਘ ਜੀ ਪਧਿਆਣੇ ਵਾਲਿਆਂ ਨੇ ਗੁਰੂ ਘਰ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸੰਗਤਾਂ ਨੂੰ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ। ਪ੍ਰਧਾਨ ਜਥੇਦਾਰ ਮਨੋਹਰ ਸਿੰਘ ਵੱਲੋਂ ਗੁਰੂ ਘਰ ਵਿਖੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ,ਨਰਿੰਦਰ ਸਿੰਘ, ਕਰਮ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ, ਹਰਦਿਆਲ ਸਿੰਘ, ਦਰਸ਼ਨ ਸਿੰਘ, ਰਣਵੀਰਪਾਲ ਸਿੰਘ, ਜੋਗਾ ਸਿੰਘ ਤੇ ਹੋਰ ਹਾਜਰ ਸਨ।


Post a Comment

0 Comments