ਆਦਮਪੁਰ 07 ਅਗਸਤ (ਅਮਰਜੀਤ ਸਿੰਘ)- ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਵਿੱਚ 'ਸ਼ੋਅ ਐਂਡ ਟੈੱਲ' ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਇੰਪੀਰੀਅਲ ਸਕੂਲ ਦੇ ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਸਨ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲੀ ਜੀ ਨੇ ਦੱਸਿਆ ਕਿ ਇਹ ਪ੍ਰਤਿਯੋਗਿਤਾ ਜਮਾਤ ਤੀਸਰੀ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਗਈ ਸੀ। ਜਮਾਤ ਤੀਸਰੀ ਦੇ ਵਿਦਿਆਰਥੀਆਂ ਨੇ ਪ੍ਰਤੀਯੋਗਿਤਾ ਵਿੱਚ ਹਿੱਸਾ ਲੈ ਕੇ ਆਪਣੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤਿਯੋਗਿਤਾਵਾਂ ਨਾਲ ਰਚਨਾਤਮਕਤਾ ਦਾ ਵਿਕਾਸ ਹੋਵੇਗਾ। ਸਕੂਲ ਦੇ ਅਕਾਦਮਿਕ ਸਲਾਹਕਾਰ ਸ਼੍ਰੀਮਤੀ ਰੇਨੂੰ ਜੀ ਨੇ ਕਿਹਾ ਕਿ ਇਸ ਪ੍ਰਕਾਰ ਦੀਆਂ ਪ੍ਰਤੀਯੋਗਿਤਾਵਾਂ ਵਿਦਿਆਰਥੀਆਂ ਵਿੱਚ ਨੈਤਿਕ ਅਤੇ ਆਤਮ- ਨਿਰਭਰਤਾ ਵਰਗੇ ਗੁਣ ਪੈਦਾ ਕਰਨਗੀਆਂ। ਇਸ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਦਿਬਅਮ ਜੈਨਾ, ਦੂਸਰਾ ਸਥਾਨ ਮਿਸ਼ਿਤਾ ਉੱਪਲ ਅਤੇ ਤੀਸਰਾ ਸਥਾਨ ਰਾਜਵੀਰ ਸਿੰਘ ਨੇ ਪ੍ਰਾਪਤ ਕੀਤਾ। ਸਕੂਲ ਦੇ ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲੀ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ ਜੀ ਨੇ ਕਿਹਾ ਕਿ ਬੱਚੇ ਰਾਸ਼ਟਰ ਦੇ ਨਿਰਮਾਤਾ ਹਨ। ਇਹਨਾਂ ਦੇ ਸਰਵਪੱਖੀ ਵਿਕਾਸ ਲਈ ਇਹੋ ਜਿਹੀਆਂ ਪ੍ਰਤੀਯੋਗਿਤਾਵਾਂ ਆਯੋਜਨ ਹੋਣੀਆਂ ਚਾਹੀਦੀਆਂ ਹਨ।
0 Comments