ਅਮਰਜੀਤ ਸਿੰਘ ਜੰਡੂ ਸਿੰਘਾ- ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ (ਜਲੰਧਰ) ਵਿਖੇ 78ਵਾਂ ਆਜ਼ਾਦੀ ਦਿਹਾੜਾ ਚੇਅਰਮੈਨ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਤੇ ਸਤਿਗੁਰੂ ਰਵਿਦਾਸ ਐਜੂਕੇਸ਼ਨ ਸੁਸਾਇਟੀ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਤੇ ਸਟਾਫ ਵੱਲੋਂ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਹਰਦੀਪ ਕੌਰ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਬਖਸ਼ੀਸ਼ ਲਾਲ ਸਿੱਧੂ, ਭਗਤ ਰਾਮ ਪਵਾਰ, ਕੇਵਲ ਕ੍ਰਿਸ਼ਨ ਵਾਈਸ ਚੇਅਰਮੈਨ ਤੇ ਸਵਿਤਰੀ ਦੇਵੀ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਸਕੂਲ ਵਿਖੇ ਸਕੂਲ ਵਿਖੇ ਤਿੰਰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦੌਰਾਨ ਸਾਰੇ ਬੱਚਿਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਦੇ ਸਭ ਦਾ ਮੰਨ ਮੋਹਿਆ। ਇਸ ਸਮੇਂ ਸਕੂਲ ਦੇ ਸਮੂਹ ਸਟਾਫ ਨੇ ਸਕੂਲ ਵਿੱਚ ਵਿਦਿਆਰਥੀਆਂ ਦੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।
0 Comments