ਅਮਰਜੀਤ ਸਿੰਘ ਜੰਡੂ ਸਿੰਘਾ- ਪਿੰਡ ਵੱਡਾ ਸਰਿਹਾਲਾ ਵਿਖੇ ਬਾਘਾ ਜਠੇਰਿਆਂ ਦੇ ਸਥਾਨ ਤੇ ਸਲਾਨਾ ਜੌੜ ਮੇਲਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 22 ਸਤੰਬਰ ਦਿਨ ਐਤਵਾਰ ਨੂੰ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਬਹੁਤ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸੇਵਾਦਾਰ ਸੰਤ ਰਾਮ ਸਰੂਪ ਗਿਆਨੀ ਜੀ ਮੁੱਖ ਸੇਵਾਦਾਰ ਡੇਰਾ ਨਿਊ ਰਤਨਪੁਰੀ ਪਿੰਡ ਖੰਨੀ, ਪਿੰਡ ਪੋਲੀਆਂ ਤੇ ਸੈਕਟਰੀ ਸਤਪਾਲ ਬਾਘਾ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ 22 ਸਤੰਬਰ ਨੂੰ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਭੋਗ ਪਾਏ ਜਾਣਗੇ। ਉਪਰੰਤ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨਿਹਾਲ ਕਰਨਗੇ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
0 Comments