ਸਾਬਕਾ ਸਰਪੰਚ ਤਰਸੇਮ ਲਾਲ
ਅਮਰਜੀਤ ਸਿੰਘ ਜੰਡੂ ਸਿੰਘਾ- ਪਿੰਡ ਜੈਤੇਵਾਲੀ ਵਿੱਚ ਮੋਜੂਦ ਪਵਾਰ ਜਠੇਰਿਆਂ ਦੇ ਸਥਾਨ ਤੇ ਸਲਾਨਾ ਮੇਲਾ 22 ਸਤੰਬਰ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਪ੍ਰਧਾਨ ਤੇ ਸਾਬਕਾ ਸਰਪੰਚ ਤਰਸੇਮ ਲਾਲ ਪਵਾਰ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 22 ਸਤੰਬਰ ਨੂੰ ਸਵੇਰੇ ਪਹਿਲਾ 11 ਵਜੇ ਸੁਖਮਨੀ ਸਾਹਿਬ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਭਾਈ ਮੰਗਤ ਰਾਮ ਮਹਿਮੀ ਤੇ ਸਾਥੀ, ਲਵਸ ਹਰੀਪੁਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦਸਿਆ ਇਸ ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਮੈਂਬਰ ਪਾਰਲੀਮੈਂਟ ਜਲੰਧਰ ਚਰਨਜੀਤ ਸਿੰਘ ਚੰਨੀ ਵੀ ਸ਼ਿਰਕਤ ਕਰਨਗੇ। ਇਸ ਮੌਕੇ ਸੰਗਤਾਂ ਨੂੰ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
0 Comments