ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ਦੀ ਖੁਸ਼ੀ ‘ਚ ਲਗਾਏ ਬੂਟੇ

ਫਗਵਾੜਾ 11 ਸਤੰਬਰ (ਸ਼ਿਵ ਕੋੜਾ) : ਉਸਾਰੂ ਸਾਹਿਤ ਅਤੇ ਸਾਫ ਸੁਥਰੇ ਸਮਾਜ ਲਈ ਕਾਰਜਸ਼ੀਲ ਜੱਥੇਬੰਦੀ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 537ਵੇਂ ਵਿਆਹ ਪੁਰਬ ਦੀ ਖੁਸ਼ੀ ਵਿਚ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਦੀ ਸਾਂਝੀ ਅਗਵਾਈ ਹੇਠ ਸਥਾਨਕ ਵਰਿੰਦਰ ਨਗਰ ਵਿਖੇ ਛਾਂਦਾਰ, ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲਗਾਏ। ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਸਭਾ ਵਲੋਂ ਜੁਲਾਈ ਮਹੀਨੇ ਤੋਂ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਇਸ ਮੁਹਿਮ ਤਹਿਤ ਧਾਰਮਿਕ ਅਸਥਾਨਾਂ ਪਾਰਕਾਂ, ਸੜਕਾਂ ਦੇ ਕਿਨਾਰੇ, ਸਕੂਲਾਂ, ਕਾਲਜਾਂ, ਮੈਦਾਨਾਂ ਅਤੇ ਹੋਰ ਜਨਤਕ ਥਾਵਾਂ ਤੇ ਬੂਟੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਨ ਰਹਿਤ ਸਾਫ ਸੁਥਰਾ ਅਤੇ ਸ਼ੁੱਧ ਰੱਖਣ ਲਈ ਬੂਟੇ ਲਗਾਉਣਾ ਬੇਹਦ ਜਰੂਰੀ ਹੈ। ਇਸ ਨਾਲ ਜਿੱਥੇ ਵਾਤਵਾਰਣ ਸਵੱਛ ਰਹਿੰਦਾ ਹੈ ਉੱਥੇ ਹੀ ਆਲੇ-ਦੁਆਲੇ ਦੀ ਖੂਬਸੂਰਤੀ ਵੀ ਵੱਧਦੀ ਹੈ। ਡਾ.ਐਸ.ਪੀ ਮਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਰੁੱਖਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ।

Post a Comment

0 Comments