ਆਦਮਪੁਰ 31 ਅਗਸਤ (ਅਮਰਜੀਤ ਸਿੰਘ)- ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਨੇ ਜਲੰਧਰ ਵਿਖੇ ਜ਼ਿਲ੍ਹਾ ਪੱਧਰ ’ਤੇ ਹੋਏ ਖੇਡ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਂਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਖੇਡਾਂ ਜਲੰਧਰ ਵਿਖੇ ਮੈਰੀਟੋਰੀਅਸ ਸਕੂਲ ਵਿਖੇ ਹੋਈਆ। ਇਹ ਖੇਡਾਂ ਵੁਸ਼ੂ ਐਸੋਸੀਏਸ਼ਨ ਵੱਲੋਂ ਕਰਵਾਈਆਂ ਗਈਆਂ। ਇਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਆਈ.ਪੀ.ਐਸ ਸੇਵਾ ਮੁਕਤ, ਓਲੰਪੀਅਕ ਅਰਜੁਨ ਐਵਾਰਡ ਜੇਤੂ ਦੀ ਅਗਵਾਹੀ ਹੇਠ ਕਰਵਾਈਆਂ ਗਈਆਂ। ਇਸ ਮੁਕਾਬਲੇ ਵਿੱਚ ਵੱਖ-ਵੱਖ ਰਾਜ ਦੀਆਂ 15 ਟੀਮਾਂ ਨੇ ਭਾਗ ਲਿਆ ਸੀ। ਜਿਸ ਵਿਚੋਂ ਇੰਪੀਰੀਅਲ ਸਕੂਲ ਆਦਮਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੁਕਾਬਲੇ ਵਿੱਚ 11 ਸੋਨ ਤਮਗੇ, 12 ਚਾਂਦੀ ਤਮਗੇ ਅਤੇ 12 ਕਾਂਸੇ ਦੇ ਤਮਗੇ ਜਿੱਤ ਕੇ ਆਪਣੇ ਸਕੂਲ ਅਤੇ ਕੋਚ ਅੰਜਲੀ ਗਿੱਲ ਦਾ ਨਾਮ ਰੋਸ਼ਨ ਕੀਤਾ। ਇਸ ਜਿੱਤ ਦੀ ਖੁਸ਼ੀ ਵਿੱਚ ਸਕੂਲ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਨ ਅਰੋੜਾ, ਸਕੂਲ ਦੇ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ, ਵਾਇਸ ਪ੍ਰਿੰਸੀਪਲ ਪੂਜਾ ਠਾਕੁਰ, ਕੋਆਰਡੀਨੇਟਰ ਰੈਨੂੰ ਚਾਹਲ ਅਤੇ ਚੀਫ਼ ਅਕੈਡਮੀ ਅਡਵਾਈਜ਼ਰ ਸੁਸ਼ਮਾ ਵਰਮਾ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਕੋਚ ਅੰਜਲੀ ਗਿੱਲ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੇਡ ਖੇਤਰ ਵਿੱਚ ਹੋਰ ਅੱਗੇ ਆਉਣ ਲਈ ਅਤੇ ਹੋਰ ਮਿਹਨਤ ਕਰਨ ਲਈ ਕਿਹਾ। ਜ਼ਿਕਰਯੋਗ ਇਹ ਹੈ ਕਿ ਜੇਤੂ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਰਾਜ ਪੱਧਰ ਦੇ ਖੇਡ ਮੁਕਾਬਲਿਆਂ ਲਈ ਵੀ ਤਿਆਰੀ ਕਰ ਰਹੇ ਹਨ। ਜੋ ਕਿ ਜਲਦ ਹੀ ਪੰਜਾਬ ਪੱਧਰ ਦੀਆਂ ਖੇਡਾਂ ਵਿੱਚ ਆਪਣੇ ਜੋਹਰ ਵਿਖਾਉਣਗੇ। ਸਕੂਲ ਦੀ ਪ੍ਰਬੰਧਕ ਕਮੇਟੀ ਨੇ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦੇ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
0 Comments