ਦੂਰ ਦੁਰਾਡਿਉ ਸੰਗਤਾਂ ਨੇ ਸਮਾਗਮ ਵਿੱਚ ਭਰੀ ਹਾਜ਼ਰੀ
ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ, ਜੀ.ਟੀ. ਰੋਡ ਚਹੇੜੂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਤੇ ਡੇਰੇ ਦੇ ਮੁੱਖ ਗੱਦੀ ਨਸ਼ੀਨ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਬਹੁਤ ਸਕਿਤਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅੰਮ੍ਰਿਤਬਾਣੀ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਹੈਂੱਡ ਗ੍ਰੰਥੀ ਭਾਈ ਪਰਵੀਨ ਕੁਮਾਰ, ਭਾਈ ਮੰਗਤ ਰਾਮ ਮਹਿਮੀ ਤੇ ਸਾਥੀ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ (ਸੇਵਾ ਵਾਲੀਆਂ ਬੀਬੀਆਂ ਦਾ ਜਥਾ), ਸੰਤ ਬਾਬਾ ਬ੍ਰਹਮ ਨਾਥ ਜੀ ਭਜਨ ਮੰਡਲੀ ਡੇਰਾ ਚਹੇੜੂ ਵਾਲੀਆਂ ਬੀਬੀਆਂ, ਨੰਗਲ ਕਰਾਰ ਖਾਂ ਵਾਲੀਆਂ ਬੀਬੀਆਂ ਦਾ ਜਥਾ, ਬੇਬੀ ਮਨਵੀਰ ਕੌਰ ਹੁਸ਼ਿਆਰਪੁਰ, ਭਾਈ ਪਵਨ ਕੁਮਾਰ ਜਲੰਧਰ ਵਾਲੇ, ਲਖਵਿੰਦਰ ਲੱਕੀ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਗਾ ਕੇ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਤੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਵਿਦੇਸ਼ ਦੀ ਧਰਤੀ ਤੋਂ ਆਨਲਾਇਲ ਹੋ ਕੇ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ। ਜਿਕਰਯੋਗ ਹੈ ਕਿ ਸੰਤ ਕ੍ਰਿਸ਼ਨ ਨਾਥ ਮਹਾਰਾਜ ਯੂਰਪ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ, ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ, ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਮਿਸ਼ਨ ਦੇ ਪ੍ਰਚਾਰ ਅਤੇ ਪ੍ਰਸਾਰ ਲਈ 16 ਅਗਸਤ ਦੇ ਗਏ ਹੋਏ ਹਨ ਜੋ ਕਿ 5 ਅਕਤੂਬਰ ਨੂੰ ਡੇਰਾ ਚਹੇੜੂ ਵਿਖੇ ਵਾਪਸ ਪਰਤਣਗੇ। ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਉਨ੍ਹਾਂ ਦਸਿਆ ਕਿ ਮਹਾਂਪੁਰਖਾਂ ਦੀ ਅਗਵਾਹੀ ਵਿੱਚ ਸੰਤ ਪਿੱਪਲ ਦਾਸ ਜੀ, ਸੰਤ ਸਰਵਣ ਦਾਸ ਜੀ ਦੇ ਤਪ ਅਸਥਾਨ ਗਿੱਲ ਪੱਤੀ ਬਠਿੰਡਾ ਵਿਖੇ ਦਰਸ਼ਨ ਕਰਨ ਲਈ ਬੱਸਾਂ ਰਾਹੀਂ ਯਾਤਰਾ ਸੰਗਤਾਂ ਸਮੇਤ 10 ਅਕਤੂਬਰ ਨੂੰ ਅਰੰਭ ਹੋਵੇਗੀ। ਅੱਜ ਦੇ ਸਮਾਗਮਾਂ ਮੌਕੇ ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਮਹੰਤ ਅਵਤਾਰ ਦਾਸ, ਜਸਵਿੰਦਰ ਬਿੱਲਾ, ਸੈਕਟਰੀ ਕਮਲਜੀਤ ਖੋਥੜਾਂ, ਕੇਵਲ ਸੰਧੂ, ਹਰਜਿੰਦਰ ਬੰਗਾ, ਰਾਮ ਪ੍ਰਕਾਸ਼, ਮਾ. ਧਰਮਜੀਤ, ਸੂਬੇਦਾਰ ਲਹਿਰਬਰ ਸਿੰਘ, ਬਲਦੇਵ ਮੱਲ, ਪਿਆਰਾ ਰਾਮ, ਬੀ.ਆਰ ਸਿੱਧੂ, ਅਸ਼ੋਕ ਸੰਧੂ ਤੇ ਹੋਰ ਸੇਵਾਦਾਰ ਹਾਜ਼ਰ ਸਨ।
0 Comments