ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ



ਫਗਵਾੜਾ (ਸ਼ਿਵ ਕੋੜਾ)- 
ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਸਮਾਗਮ ਦੀ ਸ਼ੁਰੂਆਤ ਸ਼੍ਰੀਮਤੀ ਜਸਵਿੰਦਰ ਕੌਰ ਦੇ ਵਿਚਾਰ ਪ੍ਰੇਰਕ ਲੈਕਚਰ ਨਾਲ ਹੋਈ। ਉਹਨਾਂ ਨੇ ਲੈਕਚਰ ਰਾਹੀ ਸਰਦਾਰ ਭਗਤ ਸਿੰਘ ਦੇ ਕ੍ਰਾਂਤੀਕਾਰੀ ਜੀਵਨ ਅਤੇ ਵਿਚਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਲੈਕਚਰ ਤੋ ਬਾਅਦ ਅੰਤਰਕਿਰਿਆ ਸੈਸ਼ਨ ਰੱਖਿਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਹਨਾਂ ਦੇ ਜੀਵਨ ਪ੍ਰਤੀ ਦ੍ਰਿਸ਼ਟੀਕੋਣ ਬਾਰੇ ਚਰਚਾ ਕੀਤੀ। ਇਸ ਸਮਾਗਮ ਦੀ ਵਿਸ਼ੇਸ਼ਤਾ ਸਿੰਪੋਜੀਅਮ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ। ਬੀ.ਐੱਡ. ਵਿਦਿਆਰਥੀਆਂ ਗੁਰਸਿਮਰਨ,ਰਿਬਕਾ, ਮੋਹਿਤ ਅਤੇ ਰਮਨਪ੍ਰੀਤ ਨੇ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਸ਼ਹੀਦ ਭਗਤ ਸਿੰਘ ਜੀ ਦੇ ਫ਼ਲਸਫੇ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਾਇਆ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਪ੍ਰਣ ਲਿਆ ਅਤੇ 'ਮੇਰਾ ਰੰਗ ਦੇ ਬਸੰਤੀ ਚੋਲਾ ਗੀਤ ਵੀ ਗਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀ ਫਿਲਮ ਵੀ ਦੇਖੀ ਇਸ ਸਮਾਗਮ ਦਾ ਆਯੋਜਨ ਕਾਲਜ ਦੇਐੱਨ.ਐੱਸ.ਐੱਸ. ਯੂਨਿਟ ਵੱਲੋ ਕੀਤਾ ਗਿਆ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਦੱਸਦਿਆਂ ਹਇਆਂ ਕਿਹਾ ਕਿ 1907 ਵਿੱਚ ਜਨਮੇ ਸਰਦਾਰ ਭਗਤ ਸਿੰਘ ਨੂੰ ਅੰਗਰੇਜ ਹਕੂਮਤ ਖਿਲਾਫ ਲੜਨ ਲਈ ਉਹਨਾਂ ਦੇ ਜਜ਼ਬੇ ਤੇ ਦਲੇਰੀ ਲਈ ਹਮੇਸ਼ਾ ਯਾਦ ਰੱਖਿਆਂ ਜਾਵੇਗਾ। ਉਹਨਾਂ ਦੇ ਇਨਕਲਾਬੀ ਵਿਚਾਰਾਂ ਤੇ ਜਾਨ ਦੀ ਕੁਰਬਾਨੀ ਨੇ ਸੁਤੰਤਰਤਾ ਦੇ ਸੰਘਰਸ਼ ਨੂੰ ਇਕ ਨਵੀਂ ਦਿਸ਼ਾ ਦਿੱਤੀ ਉਹਨਾ ਕਿਹਾ ਕਿ ਉਹਨਾ ਦੀ ਸ਼ਹਾਦਤ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ, ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਨੇ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ, ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੂੰ ਇਸ ਬਹੁਮੁੱਲੇ ਦਿਵਸ ਨੂੰ ਮਨਾਉਣ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਸਰਦਾਰ ਭਗਤ ਸਿੰਘ ਜੀ ਦੇ ਵਿਚਾਰਾਂ ਅਤੇ ਉਹਨਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਅਜਿਹੇ ਉਸਾਰੂ ਯਤਨਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਮਿਲ ਕਰਦਾ ਰਹੇਗਾ

Post a Comment

0 Comments