438ਵਾਂ ਦੰਦਾਂ ਅਤੇ ਜਬਾੜਿਆਂ ਦਾ ਕੈਂਪ ਬਲਡ ਬੈਂਕ ਵਿਚ ਲਗਾਇਆ ਗਿਆ

ਫਗਵਾੜਾ 2 ਅਕਟੂਬਰ (ਸ਼ਿਵ ਕੋੜਾ) -  ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 438ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਆਫ ਐਮੀਨੈਂਸ ਦੇ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਜਯੋਤੀ ਪ੍ਰਜਵਲਿਤ ਕਰਕੇ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿਚ ਬਲੱਡ ਬੈਂਕ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ 5 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਵੰਡੇ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 145 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜਾਂ ਦੇ ਖਰਾਬ ਹੋਏ ਦੰਦਾਂ ਦੀ ਭਰਾਈ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਵੀ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਅਕਟੂਬਰ ਨੂੰ ਪੰਚਾਇਤੀ ਚੋਣਾਂ ਦੇ ਚਲਦਿਆਂ 16 ਅਕਟੂਬਰ ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ। ਜਿਸ ਦਾ ਲਾਭ ਲੋੜਵੰਦ ਦੰਦਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ ਲੈ ਸਕਦੇ ਹਨ। ਇਸ ਮੌਕੇ ਡਾ. ਐਮ.ਪੀ. ਸਿੰਘ, ਡਾ. ਮਿਨਾਕਸ਼ੀ, ਵਿਸ਼ਵਾਮਿੱਤਰ ਸ਼ਰਮਾ, ਕੁਲਦੀਪ ਦੁੱਗਲ, ਪਰਮਜੀਤ ਸਿੰਘ ਚੱਗਰ, ਗੁਲਸ਼ਨ ਕਪੂਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰਮਨ ਨਹਿਰਾ, ਐਸ.ਸੀ. ਚਾਵਲਾ, ਅਮਰਜੀਤ ਡਾਂਗ, ਰੂਪ ਲਾਲ ਆਦਿ ਹਾਜ਼ਰ ਸਨ।

ਫੋਟੋ:-

Post a Comment

0 Comments