ਮਾਤਾ ਸਵਿੱਤਰੀਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਦੀ ਦੂਸਰੀ ਵਰ੍ਹੇਗੰਢ, ਸੰਤ ਕ੍ਰਿਸ਼ਨ ਨਾਥ ਜੀ ਦੇ 61ਵੇਂ ਜਨਮ ਦਿਵਸ ਨੂੰ ਸਮਰਪਿਤ ਅਤੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ 17 ਅਕਤੂਬਰ ਦਿਨ ਵੀਰਵਾਰ ਨੂੰ ਡੇਰਾ ਚਹੇੜੂ ਵਿਖੇ

ਜਲੰਧਰ 09 ਅਕਤੂਬਰ (ਅਮਰਜੀਤ ਸਿੰਘ)- ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ, ਸੰਤ ਬਾਬਾ ਫੂਲ ਨਾਥ ਮਹਾਰਾਜ ਜੀ, ਸੰਤ ਬਾਬਾ ਬ੍ਰਹਮ ਨਾਥ ਮਹਾਰਾਜ ਜੀ, ਬਾਬਾ ਸਾਹਿਬ ਡਾ. ਅੰਬੇਡਕਰ ਜੀ, ਸਾਹਿਬ ਕਾਂਸ਼ੀ ਰਾਮ ਜੀ ਦੀ ਅਪਾਰ ਕਿਪ੍ਰਾ ਸਦਕਾ ਮਾਤਾ ਸਵਿੱਤਰੀਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਦੀ ਦੂਸਰੀ ਵਰ੍ਹੇਗੰਢ, ਸੰਤ ਕ੍ਰਿਸ਼ਨ ਨਾਥ ਜੀ ਦੇ 61ਵੇਂ ਜਨਮ ਦਿਵਸ ਨੂੰ ਸਮਰਪਿਤ ਅਤੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ 17 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਡੇਰਾ ਚਹੇੜੂ ਨਾਨਕ ਨਗਰੀ, ਜੀ.ਟੀ ਰੋਡ ਚਿਹੇੜੂ, ਫਗਵਾੜਾ (ਜ਼ਿਲ੍ਹਾ ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮਾਂ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛਤ੍ਰਛਾਇਆ ਹੇਠ ਮਨਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿੱਚ 17 ਅਕਤੂਬਰ ਨੂੰ ਪਹਿਲਾ ਲੜੀਵਾਰ ਚੱਲ ਰਹੇ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਮਹਾਨ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਰਾਗੀ-ਢਾਡੀ, ਕੀਰਤਨੀ ਜੱਥੇ, ਅਤੇ ਗਾਇਕ ਬਲਰਾਜ ਬਿਲਗਾ ਤੋਂ ਇਲਾਵਾ ਵੱਖ-ਵੱਖ ਕਲਾਕਾਰ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਗੁਰਬਾਣੀ ਨਾਲ ਜੋੜਨਗੇ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਅੰਮ੍ਰਿਤਮਈ ਪ੍ਰਵਚਨ ਹੋਣਗੇ। ਇਸ ਮੌਕੇ ਤੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਚਾਹ-ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ, ਜੀ.ਟੀ. ਰੋਡ ਚਿਹੇੜੂ, (ਨੇੜੇ ਲਵਲੀ ਯੂਨੀਵਰਸਿਟੀ) ਤਹਿ. ਫਗਵਾੜਾ, ਜਿਲ੍ਹਾ ਕਪੂਰਥਲਾ, ਦੀ ਸਮੂਹ ਮੈਂਨੇਜ਼ਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

Post a Comment

0 Comments