ਆਦਮਪੁਰ 01 ਨਵੰਬਰ (ਬਿਉਰੋ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖ਼ੇ ਬੰਦੀਛੋਡ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸਦੇ ਸਬੰਧ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕੀ ਇਹਨਾਂ ਸਮਾਗਮਾਂ ਦੌਰਾਨ ਭਾਈ ਤਰਸੇਮ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਰਾਗੀ ਜੱਥਾ ਗਿਆਨੀ ਸਤਵਿੰਦਰ ਸਿੰਘ ਖਾਲਸਾ ਜੀ ਡਰੋਲੀ ਕਲਾਂ, ਭਾਈ ਸੁਖਜੀਤ ਸਿੰਘ ਜੀ ਬਾਬਾ ਬਕਾਲੇ ਵਾਲੇ, ਭਾਈ ਭੁਪਿੰਦਰ ਸਿੰਘ ਜਲੰਧਰ ਵਾਲੇ, ਭਾਈ ਤਜਿੰਦਰ ਸਿੰਘ ਜੰਡੂ ਸਿੰਘਾ ਵਾਲਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋ ਬਾਖੂਬੀ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਵੀਰ ਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ।
0 Comments