ਅਮਰਜੀਤ ਸਿੰਘ ਜੰਡੂ ਸਿੰਘਾ- ਪਿੰਡ ਕਬੂਲਪੁਰ ਵਿਖੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸਮੂਹ ਮੁੰਡੀ ਪਰਿਵਾਰ ਅਤੇ ਕਬੂਲਪੁਰ ਦੀ ਸਮੂਹ ਸੰਗਤ ਵੱਲੋਂ 26 ਦਸੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ/ ਜਾਣਕਾਰੀ ਦਿੰਦੇ ਸਤਨਾਮ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਕਬੂਲਪੁਰ, ਜਸਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਮੁੰਡੀ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੇ ਸੰਬੰਧ ਵਿੱਚ ਪਹਿਲਾਂ ਸ੍ਰੀ ਸਹਿਜਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ/ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਭਾਈ ਮਨਜਿੰਦਰ ਸਿੰਘ ਜੀ ਰਾਏਪੁਰ-ਰਸੂਲਪੁਰ ਵਾਲੇ ਅਤੇ ਕਵੀਸ਼ਰ ਭਾਈ ਚੰਨਣ ਸਿੰਘ ਜੀ ਬੀ.ਏ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕਰਨਗੇ/ ਉਹਨਾਂ ਕਿਹਾ ਇਹ ਧਾਰਮਿਕ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ/ ਜਿਸ ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ/ ਉਹਨਾਂ ਸਮੂਹ ਸੰਗਤਾਂ ਨੂੰ ਹੁਮ ਹੁਮਾ ਕੇ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
0 Comments