ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦਾ ਨਾਮ ਅਤੇ ਉਨ੍ਹਾਂ ਦੁਆਰਾ ਲਿਖਿਆ ਗਿਆ ਸਵਿਧਾਨ ਸਾਡੇ ਵਾਸਤੇ ਸਵਰਗ ਹੈ : ਸੰਤ ਕ੍ਰਿਸ਼ਨ ਨਾਥ ਜੀ


ਬਾਬਾ ਸਾਹਿਬ ਖਿਲਾਫ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕੀਤੀਆਂ ਟਿਪਣੀਆਂ ਨਾ ਸਹਿਣਯੋਗ

ਜਲੰਧਰ 21 ਦਸੰਬਰ (ਅਮਰਜੀਤ ਸਿੰਘ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਸਾਰੇ ਸੰਸਾਰ ਵਿੱਚ ਵਸਦੇ ਲੋਕਾਂ ਲਈ ਬੜੇ ਸਤਿਕਾਰਯੋਗ ਹਨ ਤੇ ਬਾਬਾ ਸਾਹਿਬ ਦਾ ਅਪਮਾਨ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਖਿਲਾਫ ਜੋ ਇਤਰਾਜ਼ਯੋਗ ਸ਼ਬਦ ਜੋ ਬੋਲੇ ਹਨ ਅਸੀ ਉਨ੍ਹਾਂ ਦਾ ਸਖਤ ਵਿਰੋਧ ਕਰਦੇ ਹਾਂ ਜੋ ਕਿ ਸਹਿਣਯੋਗ ਨਹੀ ਹਨ। ਅਮਿਤ ਸ਼ਾਹ ਨੇ ਆਪਣੀ ਬਾਬਾ ਸਾਹਿਬ ਵਿਰੋਧੀ ਮਾੜੀ ਸੋਚ ਦਾ ਸਬੂਤ ਦਿੱਤਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਫਗਵਾੜਾ (ਕਪੂਰਥਲਾ) ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਨੇ ਪ੍ਰੈਸ ਨਾਲ ਸਾਂਝਾ ਕਰਦੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੋ ਰਾਜ ਸਭਾ ’ਚ ਬਾਬਾ ਸਾਹਿਬ ਖਿਲਾਫ ਭਾਸ਼ਣ ਦਿੱਤਾ ਹੈ ਉਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਇਸ ਤਰ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਤ ਕ੍ਰਿਸ਼ਨ ਨਾਥ ਜੀ ਨੇ ਕਿਹਾ ਸਾਡੇ ਦੇਸ਼ ਦਾ ਸੰਵਿਧਾਨ ਡਾ. ਅੰਬੇਡਕਰ ਸਾਹਿਬ ਜੀ ਦੀ ਦੇਣ ਹੈ ਅਤੇ ਉਨ੍ਹਾਂ ਦੀ ਹੀ ਦੇਣ ਹੈ ਕਿ ਅੱਜ ਅਸੀ ਆਪਣੇ ਹੱਕਾਂ ਪ੍ਰਤੀ ਜਾਗਰੂਕ ਹਾਂ, ਸਵਿਧਾਨ ਲਾਗੂ ਹੋਣ ਤੋਂ ਪਹਿਲਾ ਲੋਕਾਂ ਦੀ ਹਾਲਤ ਤਰਸਯੋਗ ਸੀ। ਉਨ੍ਹਾਂ ਕਿਹਾ ਅਜਿਹੀ ਘਟੀਆਂ ਸ਼ਬਦਾਵਲੀ ਵਰਤਣ ਵਾਲਿਆਂ ਦਾ ਸਾਨੂੰ ਡੱਟ ਕੇ ਵਿਰੋਧ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਬਰਖਾਸਤ ਕਰਨਾਂ ਚਾਹੀਦਾ ਹੈ। ਤਾਂ ਜੋ ਕੋਈ ਵੀ ਇਨਸਾਨ ਅਜਿਹੀ ਗਲਤੀ ਦੌਆਬਾ ਨਾ ਕਰ ਸਕੇ। ਉਨ੍ਹਾਂ ਕਿਹਾ ਬਾਬਾ ਸਾਹਿਬ ਦੇ ਪੈਰੋਕਾਰਾਂ ਵੱਲੋਂ ਇਸ ਗੱਲ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਕਿਉਕਿ ਬਾਬਾ ਸਾਹਿਬ ਦਲਿਤ ਵਰਗ ਦੇ ਰਹਿਬਰ ਤੇ ਮਸੀਹਾ ਸਨ। ਸੰਤ ਕ੍ਰਿਸ਼ਨ ਨਾਥ ਜੀ ਨੇ ਅਮਿਤ ਸ਼ਾਹ ਵੱਲੋਂ ਬੋਲੇ ਇਸ ਬਿਆਨ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਇਸ ਮੌਕੇ ਮਹੰਤ ਅਵਤਾਰ ਦਾਸ ਚਹੇੜੂ, ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਭਾਈ ਪ੍ਰਵੀਨ ਕੁਮਾਰ ਜੀ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।  


Post a Comment

0 Comments