ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਦਿਹਾੜਾ ਮਨਾਇਆ

ਆਦਮਪੁਰ 24 ਦਸੰਬਰ (ਅਮਰਜੀਤ ਸਿੰਘ)- ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧਿਆਂ ਨੂੰ ਯਾਦ ਕਰਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ ਉਪਰੰਤ ਅਧਿਆਪਕਾਂ ਗੁਰਪ੍ਰੀਤ ਕੌਰ ਵਲੋਂ ਸਰੱਬਤ ਦੇ ਭਲੇ ਅਤੇ ਸਕੂਲ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਦੇਗ ਦਾ ਪ੍ਰਸ਼ਾਦ ਤੇ ਚਾਹ ਦਾ ਲੰਗਰ ਵਰਤਾਇਆ ਗਿਆ। ਸਿੱਖ ਕੌਮ ਦੀ ਸ਼ਹਾਦਤ ‘ਨਿੱਕੀਆਂ ਜਿੰਦਾਂ ਦੇ ਵੱਡੇ ਸਾਕੇ’ ਨੂੰ ਯਾਦ ਕਰਦਿਆਂ ਅਧਿਆਪਕਾਂ ਰਾਜਵੀਰ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ ਜਿਸਨੂੰ ਸੁਣ ਕੇ ਸਭ ਦੀਆਂ ਅੱਖਾਂ ਭਰ ਆਈਆਂ ਅਤੇ ਅਧਿਆਪਕਾਂ ਕਿਰਨਜੀਤ ਕੌਰ ਵਲੋਂ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਕਵਿਤਾ ਦਾ ਉਚਾਰਨ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਨ ਅਰੋੜਾ, ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ, ਵਾਇਸ ਪ੍ਰਿੰਸੀਪਲ ਪੂਜਾ ਠਾਕੁਰ, ਚੀਫ਼ ਐਡੀਟਰ ਸੁਸ਼ਮਾ ਵਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਇਸ ਸਭਾ ਵਿੱਚ ਸਕੂਲ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ ਨੇ ਸਕੂਲੀ ਬਚਿਆਂ ਨਾਲ ਸਿੱਖ ਇਤਿਹਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ।

Post a Comment

0 Comments