ਆਦਮਪੁਰ 29 ਦਸੰਬਰ (ਅਮਰਜੀਤ ਸਿੰਘ)- ਆਦਮਪੁਰ ਦੇ ਪਿੰਡ ਡਰੋਲੀ ਕਲਾਂ ਵਿੱਚ ਮੌਜੂਦ ਗੁਰਦੁਆਰਾ ਸਿੰਘ ਸਭਾ ਅਕਾਲੀ ਪਾਤਸ਼ਾਹੀ ਛੇਵੀਂ ਤੋਂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜਾਂ ਪਿਆਰਿਆ ਦੀ ਅਗਵਾਹੀ ਵਿੱਚ ਸਮੂਹ ਸੰਗਤਾਂ ਵੱਲੋਂ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਪੁੱਜਣ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸਾਥੀ ਮੈਂਬਰਾਂ ਤੇ ਸੇਵਾਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਗਏ। ਇਸ ਮੌਕੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਤੇ ਸਾਥੀਆਂ ਵੱਲੋਂ ਗੁਰੂ ਘਰ ਵਿਖੇ ਜੁੱੜੀਆਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਗੁਰੂ ਘਰ ਜੁੱੜੀਆਂ ਸੰਗਤਾਂ ਨੂੰ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਵੱਲੋਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੁ. ਸਿੰਘ ਸਭਾ ਦੇ ਪ੍ਰਧਾਨ ਰਣਵੀਰਪਾਲ ਸਿੰਘ ਵੱਲੋਂ ਜਥੇਦਾਰ ਮਨੋਹਰ ਸਿੰਘ ਪ੍ਰਧਾਨ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਸਨਮਾਨਿੱਤ ਕੀਤਾ। ਇਸ ਮੌਕੇ ਤੇ ਸੰਗਤਾਂ ਨੂੰ ਚਾਹ ਪਕੋੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਰਣਵੀਰਪਾਲ ਸਿੰਘ ਨੇ ਦਸਿਆ ਕਿ ਇਹ ਨਗਰ ਕੀਰਤਨ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਤੋਂ ਹੁੰਦਾ ਹੋਇਆ, ਗੁ. ਸੰਤਪੁਰਾ ਜੱਬੜ ਸਾਹਿਬ ਜੀ, ਪਿੰਡ ਪਧਿਆਣਾ, ਕਾਲਰਾ, ਜਲਪੋਤਾ, ਡਰੋਲੀ ਖੁਰਦ, ਡਮੁੰਡਾ ਦੀ ਪ੍ਰਕਰਮਾਂ ਕਰੇਗਾ ਤੇ ਰਾਤ ਵਾਪਸ ਰਾਤ ਵੇਲੇ ਗੁ. ਸਿੰਘਾ ਸਭਾ ਅਕਾਲੀ ਡਰੋਲੀ ਕਲਾਂ ਵਿਖੇ ਸਪੰਨ ਹੋਵੇਗਾ। ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਸਰਪੰਚ ਰਛਪਾਲ ਸਿੰਘ, ਕਰਮ ਸਿੰਘ, ਮਾ. ਸੁਰਜੀਤ ਸਿੰਘ, ਨਰਿੰਦਰ ਸਿੰਘ, ਗੁਰਜੀਤ ਸਿੰਘ, ਇਕਬਾਲ ਸਿੰਘ, ਸਵਰਨ ਸਿੰਘ, ਹਰਦਿਆਲ ਸਿੰਘ, ਕਮਲਜੀਤ ਸਿੰਘ ਲੱਕੀ, ਜਸਪਾਲ ਸਿੰਘ, ਹਰਦੀਪ ਸਿੰਘ ਤੇ ਹੋਰ ਹਾਜ਼ਰ ਸਨ।
0 Comments