ਜਲੰਧਰ, 8 ਜਨਵਰੀ (ਅਮਰਜੀਤ ਸਿੰਘ)- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਪਿੰਡ ਚੂਹੜਵਾਲੀ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ, ਸੰਤ ਨਿਰਮਲ ਦਾਸ ਜੀ ਬਾਬੇ ਜੌੜੇ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ । ਇਸ ਮੀਟਿੰਗ ਦੋਰਾਨ ਸੰਤ ਨਿਰਮਲ ਦਾਸ ਜੀ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ,ਸ਼੍ਰੀ ਗੁਰੂ ਰਵਿਦਾਸ ਸਭਾਵਾਂ, ਡਾ. ਬੀ ਆਰ ਅੰਬੇਡਕਰ ਸੁਸਾਇਟੀਆਂ ਅਤੇ ਹੋਰ ਭਾਰਤੀ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਗੁਰੂ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 13 ਫਰਵਰੀ 2025 ਦਿਨ ਵੀਰਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਸਦਨ ਖੁਰਾਲਗੜ ਸਾਹਿਬ ਵਿਖੇ ਪੰਜਾਬ ਪੱਧਰ ਤੇ ਮਨਾਇਆ ਜਾਵੇਗਾ। ਸੁਸਾਇਟੀ ਦੇ ਸੰਤ ਮਹਾਂਪੁਰਸ਼ਾਂ ਨੇ ਕਿਹਾ ਕਿ ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਸਮਾਗਮ ਸਜਾਏ ਜਾਣਗੇ। ਉਨ੍ਹਾਂ ਨੇ ਗੁਰੂ ਨਾਮਲੇਵਾ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ ਤਾੰਕਿ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲ ਬਣਾ ਸਕੇ। ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਜੀ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਵਿਖੇ 36 ਏਕੜ ਜ਼ਮੀਨ ਸੰਗਤਾਂ ਦੇ ਸਹਿਯੋਗ ਨਾਲ ਖ਼ਰੀਦੀ ਗਈ ਹੈ ਜਿਥੇ ਆਲੀਸ਼ਾਨ ਗੁਰੂ ਘਰ, ਸਕੂਲ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਸੰਗਤਾਂ ਦੇ ਠਹਿਰਨ ਲਈ 200 ਦੇ ਕਰੀਬ ਕਮਰੇ ਬਣਾਏ ਜਾਣਗੇ। ਉਨ੍ਹਾਂ ਪਿਛਲੇ ਸਾਲ ਵਿੱਚ ਜੋਂ ਹਰਿਦੁਆਰ ਵਿਖੇ ਸੇਵਾਵਾਂ ਕੀਤੀਆਂ ਗਈਆਂ ਉਨ੍ਹਾਂ ਵਾਰੇ ਵੀ ਚਾਨਣਾ ਪਾਇਆ। ਇਸ ਮੌਕੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸ਼ੇਖੇ, ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਜੀ ਸਲੇਮ ਟਾਵਰੀ, ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਪਰਮਜੀਤ ਦਾਸ ਖਜਾਨਚੀ ਨਗਰ, ਸੰਤ ਧਰਮਪਾਲ ਸਟੇਜ ਸਕੱਤਰ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਰਾਮ ਸੇਵਕ ਹਰੀਪੁਰ ਖਾਲਸਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਸੰਤੋਖ ਦਾਸ ਸਾਹਰੀ, ਸੰਤ ਰਾਮ ਸਰੂਪ ਗਿਆਨੀ ਡੇਰਾ ਨਿਊ ਰਤਨਪੁਰੀ ਪਿੰਡ ਖੰਨੀ ਜੇਜੋਂ, ਸੰਤ ਵਿਨੈ ਮੁੰਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ, ਸੰਤ ਬਲਕਾਰ ਸਿੰਘ ਵਡਾਲਾ, ਸੰਤ ਗੁਰਮੀਤ ਦਾਸ, ਸੰਤ ਪ੍ਰਮੇਸ਼ਵਰੀ ਦਾਸ ਸ਼ੇਖੇ, ਲਵਪ੍ਰੀਤ ਬੋਹਣ, ਰਾਜਕੁਮਾਰ ਡੋਗਰ ਆਦਿ ਵੀ ਹਾਜਰ ਸਨ।
0 Comments