ਪਿੰਡ ਤੱਲ੍ਹਣ ਵਿਖੇ ਤੀਸਰਾ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ 18 ਅਤੇ 19 ਜਨਵਰੀ ਨੂੰ - ਮਨਦੀਪ ਸਿੰਘ


ਜਲੰਧਰ, 14 ਜਨਵਰੀ (ਬਿਉਰੋ)-
ਸੰਤ ਬਾਬਾ ਹਰਨਾਮ ਸਿੰਘ ਜੀ ਦੀ ਬਰਸੀ ਦੇ ਸਬੰਧ ਵਿੱਚ ਬਾਬਾ ਹਰਨਾਮ ਸਿੰਘ ਜੀ ਕਲੱਬ ਪਿੰਡ ਤੱਲਣ ਵੱਲੋਂ  ਤੀਸਰਾ ਕਬੱਡੀ ਤੇ ਵਾਲੀਬਾਲ ਦਾ ਟੂਰਨਾਮੈਂਟ 18 ਅਤੇ 19 ਜਨਵਰੀ 2025 ਨੂੰ ਪਿੰਡ ਤੱਲ੍ਹਣ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਕਲੱਬ ਦੇ ਪ੍ਰਧਾਨ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟੂਰਨਾਮੈਂਟ ਪਹਿਲਾਂ ਦੀ ਤਰ੍ਹਾਂ ਕਲੱਬ ਦੀ ਪੂਰੀ ਟੀਮ, ਐਨ.ਆਰ.ਆਈ ਵੀਰਾਂ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਵਾਲੀਬਾਲ ਦੇ ਮੈਚ 18 ਜਨਵਰੀ ਦਿਨ ਸ਼ਨੀਵਾਰ ਨੂੰ ਕਰਵਾਏ ਜਾਣਗੇ ਅਤੇ 19 ਜਨਵਰੀ ਦਿਨ ਐਤਵਾਰ ਨੂੰ ਕਬੱਡੀ ਦੇ ਮੈਚ ਕਰਵਾਏ ਜਾਣਗੇ। ਕਬੱਡੀ ਦੀਆਂ 8 ਇੰਟਰਨੈਸ਼ਨਲ ਕਲੱਬਾਂ ਦੇ ਮੈਚ ਹੋਣਗੇ। ਵਾਲੀਬਾਲ ਦੀ ਪਹਿਲੇ ਨੰਬਰ ਤੇ ਆਉਣ ਵਾਲੀ ਟੀਮ ਨੂੰ 31 ਹਜ਼ਾਰ ਦੂਜੇ ਨੰਬਰ ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਤੀਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਕਬੱਡੀ ਦੀ ਪਹਿਲੇ ਨੰਬਰ ਤੇ ਆਉਣ ਵਾਲੀ ਟੀਮ ਨੂੰ 1 ਲੱਖ ਰੁਪਏ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ 31-31 ਹਜ਼ਾਰ ਰੁਪਏ ਦਿੱਤੇ ਜਾਣਗੇ। ਕਲੱਬ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਵੀ ਕਿਸੇ ਤਰ੍ਹਾਂ ਦਾ ਨਸ਼ਾ ਕਰਕੇ ਨਹੀਂ ਖੇਡਣ ਦਿੱਤਾ ਜਾਵੇਗਾ। 50 ਕਿਲੋਮੀਟਰ ਤੋਂ ਵੱਧ ਦੂਰੋਂ ਆਉਣ ਵਾਲੀ ਟੀਮ ਨੂੰ ਹੀ ਕਿਰਾਇਆ ਦਿੱਤਾ ਜਾਵੇਗਾ। ਕਲੱਬ ਵਲੋਂ ਸਾਰੀਆਂ ਟੀਮਾਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ ਅਤੇ ਸਾਰੀਆਂ ਸੰਗਤਾਂ ਨੂੰ ਕਲੱਬ ਦੇ ਮੈਂਬਰਾਂ ਨੇ ਵੱਲੋਂ ਅਤੇ ਨਗਰ ਨਿਵਾਸੀਆਂ ਨੂੰ ਵੀ ਇਸ ਮੌਕੇ ਟਾਇਮ ਸਿਰ ਪੁੱਜ ਖੇਡ ਮੇਲੇ ਦੀ ਰੋਣਕ ਨੂੰ ਵਧਾਉਣ ਅਤੇ ਇਸ ਟੂਰਨਾਮੈਂਟ ਦਾ ਅਨੰਦ ਮਾਣਨ ਦੀ ਵੀ ਅਪੀਲ ਕੀਤੀ ਗਈ ਹੈ।


Post a Comment

0 Comments