ਪਿੰਡ ਡਰੌਲੀ ਕਲਾਂ ਵਿਖੇ ਸ਼ਹੀਦ ਬਾਬਾ ਮੱਤੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਹਜ਼ਾਰਾ ਸੰਗਤਾਂ ਨੇ ਸ਼ਹੀਦੀ ਸਮਾਗਮਾਂ ਵਿੱਚ ਭਰੀ ਹਾਜ਼ਰੀ, ਰਾਗੀ, ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ
ਆਦਮਪੁਰ, 23 ਜਨਵਰੀ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਧੰਨ ਧੰਨ ਸ਼ਹੀਦ ਬਾਬਾ ਮੱਤੀ ਜੀ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਰਾਗੀ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਤੇ ਭਾਈ ਗੁਰਕੀਰਤ ਸਿੰਘ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਰਾਗੀ ਭਾਈ ਤਵਨੀਤ ਸਿੰਘ ਜੱਥਾ ਚੰਡੀਗੜ, ਭਾਈ ਜਤਿੰਦਰ ਸਿੰਘ ਬੈਂਸ ਢਾਡੀ ਜੱਥਾ ਕੰਦੋਲਾ ਤੇ ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਦੇ ਜਥਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਦੀ ਸਹੂਲਤ ਲਈ ਇੱਕ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ। ਜਿਸਦਾ ਕਰੀਬ 180 ਸੰਗਤਾਂ ਨੇ ਲਾਭ ਉਠਾਇਆ। ਜਿਨ੍ਹਾਂ ਦਾ ਮਾਹਰ ਡਾਕਟਰਾਂ ਵੱਲੋਂ ਚੈਅਕੱਪ ਕਰਕੇ ਦਵਾਈਆਂ ਫ੍ਰੀ ਦਿੱਤੀਆਂ ਗਈਆਂ। ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਗੁਰੂ ਘਰ ਜੁੱੜੀਆਂ ਸੰਗਤਾਂ ਵਿੱਚੋਂ 60 ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਸਰਪੰਚ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਬਾਘਾ, ਸਮਾਜ ਸੇਵਕ ਕੁਲਵਿੰਦਰ ਹੀਰਾ ਬੋਲੀਨਾ ਵੀ ਉਚੇਚੇ ਤੋਰ ਤੇ ਪੁੱਜੇ ਜਿਨਾਂ ਦਾ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਸਰਪੰਚ ਰਛਪਾਲ ਸਿੰਘ, ਕਮਲਜੀਤ ਸਿੰਘ, ਜਸਪਾਲ ਸਿੰਘ ਤੇ ਹੋਰ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।

Post a Comment

0 Comments