ਆਦਮਪੁਰ/ਜਲੰਧਰ 26 ਫਰਵਰੀ (ਅਮਰਜੀਤ ਸਿੰਘ)- ਸੰਗਤਾਂ ਦੀ ਅਥਾਹ ਆਸਥਾ ਦਾ ਕੇਂਦਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ.ਰੋਡ ਚਹੇੜੂ ਵਿਖੇ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਉਤਸਵ 1 ਮਾਰਚ ਦਿਨ ਸ਼ਨੀਵਾਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 23 ਫਰਵਰੀ ਤੋਂ ਪ੍ਰਭਾਤ ਫੇਰੀਆਂ ਅਰੰਭ ਹਨ ਅਤੇ 28 ਫਰਵਰੀ ਦਿਨ ਸ਼ੁੱਕਰਵਾਰ ਨੂੰ ਨਿਸ਼ਾਨ ਸਾਹਿਬ ਦੀ ਰਸਮ ਸਵੇਰੇ 8:00 ਵਜੇ ਸਮੂਹ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ।
01 ਮਾਰਚ ਦਿਨ ਸ਼ਨੀਵਾਰ ਪਹਿਲਾ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਜਾਣਗੇ। ਉਪਰੰਤ ਮਹਾਨ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਪ੍ਰਸਿੱਧ ਕੀਰਤਨੀ ਜਥੇ ਅਤੇ ਪੰਜਾਬੀ ਗਾਇਕ ਗਿੰਨੀ ਮਾਹੀ 12:30 ਤੋਂ 2:00 ਵਜੇ ਤੱਕ ਅਤੇ ਗਾਇਕ ਬਲਰਾਜ ਬਿਲਗਾ 2:30 ਤੋਂ 4.00 ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ, ਧਾਰਮਿਕ ਤੇ ਮਿਸ਼ਨਰੀ ਗੀਤਾਂ ਰਾਹੀਂ ਨਿਹਾਲ ਕਰਨਗੇ। ਸਮਾਗਮਾਂ ਦੇ ਦੋਵੇਂ ਦਿਨ ਚਾਹ-ਪਰੌਂਠੇ, ਚਨੇ ਪੂਰੀਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਡੇਰਾ ਮੁੱਖੀ ਸੰਤ ਕ੍ਰਿਸ਼ਨ ਨਾਥ ਜੀ ਤੇ ਸਮੂਹ ਮੈਨੇਂਜਮੈਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
0 Comments