ਕੈਲੀਫੋਰਨੀਆ ਅਮਰੀਕਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸੱਦੇ ’ਤੇ ਵਿਦੇਸ਼ ਪੁੱਜੇ ਸੰਤ ਕ੍ਰਿਸ਼ਨ ਨਾਥ ਜੀ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ’ਚ ਕਰਨਗੇ ਸ਼ਿਰਕਤ
ਜਲੰਧਰ, 15 ਫਰਵਰੀ (ਅਮਰਜੀਤ ਸਿੰਘ)- ਡੇਰਾ ਸੰਤ ਬਾਬਾ ਫੂਲ ਨਾਥ ਜੀ ਅਤੇ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਰਾਜ ਜੀ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸੱਦੇ ਤੇ ਵਿਦੇਸ਼ ਦੀ ਧਰਤੀ ਤੇ ਪੁੱਜੇ ਹਨ। ਮਿਲੀ ਜਾਣਕਾਰੀ ਮੁਤਾਬਕ ਸੰਤ ਕ੍ਰਿਸ਼ਨ ਨਾਥ ਜੀ ਸ਼੍ਰੀ ਗੁਰੂ ਰਵਿਦਾਸ ਸਭਾ ਸੀ.ਏ.ਪਿਟਸਬਰਗ ਵੱਲੋਂ 16 ਫਰਵਰੀ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨਗੇ। ਸੰਤ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ ਦਾ ਕੈਲੀਫੋਰਨੀਆ ਅਮਰੀਕਾ ਵਿਖੇ ਪੁੱਜਣ ’ਤੇ ਹਰਮੇਸ਼ ਸਿੰਘ ਢੰਡਾ ਖਾਲਸਾ, ਰਵਿੰਦਰ ਕੌਰ ਢੰਡਾ ਅਤੇ ਅਨੀਤਾ ਸਨਫਲਾਸਸਕੋ ਆਦਿ ਵੱਲੋਂ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੀ ਗੁਰੂ ਰਵਿਦਾਸ ਸਭਾ ਸੀ.ਏ.ਪਿਟਸਬਰਗ ਵਿਖੇ ਐਤਵਾਰ ਨੂੰ ਹੋਣ ਵਾਲੇ ਸਮਾਗਮਾਂ ਸਬੰਧੀ 14 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕੀਤੇ ਗਏ ਸਨ। ਜਿਨ੍ਹਾਂ ਦੇ ਭੋਗ ਭੱਲਕੇ 16 ਫਰਵਰੀ ਨੂੰ ਪਾਏ ਜਾਣਗੇ ਉਪਰੰਤ ਰਾਗੀ ਭਾਈ ਓਂਕਾਰ ਸਿੰਘ ਜੀ ਉਨਾਂ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਜੀ ਦਾ ਜੱਥਾ ਸੰਗਤਾਂ ਨੂੰ ਕੀਰਤਨ ਦੀਵਾਨ ਵਿਚ ਗੁਰੂ ਕੀ ਇਲਾਹੀ ਬਾਣੀ ਨਾਲ ਜੋੜ ਕੇ ਨਿਹਾਲ ਕਰੇਗਾ ਅਤੇ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਕਥਾ ਅਤੇ ਆਪਣੇ ਪ੍ਰਬੱਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
0 Comments