ਗੁਰੂ ਘਰ ਸ਼੍ਰੀ ਗੁਰੂ ਰਵਿਦਾਸ ਸਭਾ (ਬੇਅ ਏਰੀਆ) ਕੈਲੀਫੋਰਨੀਆਂ ਦੀ ਸੰਗਤਾਂ ਨੇ ਸ਼ੁਕਰਾਨਾਂ ਸਮਾਗਮ ਕਰਵਾਇਆ


ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ, ਡੇਰਾ ਚਹੇੜੂ ਮੁੱਖੀ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਜਲੰਧਰ/ਕੈਲੀਫੋਰਨੀਆਂ, 23 ਫਰਵਰੀ (ਅਮਰਜੀਤ ਸਿੰਘ)- ਸ਼੍ਰੀ ਗੁਰੂ ਰਵਿਦਾਸ ਸਭਾ (ਬੇਅ ਏਰੀਆ) ਸੀ.ਏ ਯੂਨੀਅਨ ਸਿਟੀ ਕੈਲੀਫੋਰਨੀਆਂ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਵਿਖੇ ਸ਼ੁਕਰਾਨਾਂ ਸਮਾਗਮ ਕਰਵਾਇਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਭਾਈ ਬਲਦੀਪ ਸਿੰਘ ਜੀ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਕਰਵਣ ਕਰਵਾਇਆ। ਇਸ ਸਮਾਗਮ ਮੌਕੇ ਤੇ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕਿ੍ਰਸ਼ਨ ਨਾਥ ਜੀ ਵੀ ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ। ਜਿਨ੍ਹਾਂ ਨੇ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਗੁਰੂ ਘਰ ਜੁੱੜੀਆਂ ਸਮੂਹ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਤੇ ਗੁਰੂ ਘਰ ਦੇ ਚੇਅਰਮੈਨ ਵਿਨੋਦ ਕੁਮਾਰ ਚੁੰਬਰ, ਪ੍ਰਧਾਨ ਤਰਲੋਚਨ ਸਿੰਘ ਬੱਧਣ, ਸੋਹਣ ਸਿੰਘ ਢੰਡਾ ਵੱਲੋਂ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਤੇ ਹਰਮੇਸ਼ ਸਿੰਘ ਢੰਡਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਗੁਰੂ ਘਰ ਦੇ ਸਮੂਹ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ। 


Post a Comment

0 Comments