ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਬਸੰਤ ਪੰਚਮੀ ਮਨਾਈ

ਆਦਮਪੁਰ ਦੁਆਬਾ (ਅਮਰਜੀਤ ਸਿੰਘ)- ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ । ਇਹ ਪ੍ਰੋਗਰਾਮ ਸਵੇਰ ਦੀ ਸਭਾ ਵਿੱਚ ਸਰਸਵਤੀ ਵੰਦਨਾ ਨਾਲ ਸ਼ੁਰੂ ਕੀਤਾ ਗਿਆ। ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਪੂਰੀ ਸ਼ਰਧਾ ਨਾਲ ਪੂਜਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਹੀ ਗਿਆਨ ਦੇਣ ਦੀ ਅਰਦਾਸ ਕੀਤੀ ਗਈ।
  ਇਸ ਸਭਾ ਵਿੱਚ ਸਕੂਲ ਦੇ ਚੇਅਰਮੈਨ ਸ੍ਰੀ ਜਗਦੀਸ਼ ਲਾਲ ਪਸਰੀਚਾ ਜੀ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ, ਵਾਇਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ ਜੀ , ਮੁੱਖ ਅਕਾਦਮਿਕ ਸਲਾਹਕਾਰ ਸ੍ਰੀਮਤੀ ਸੁਸ਼ਮਾ ਵਰਮਾ ਜੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।
   ਇਸ ਸਭਾ ਵਿੱਚ ਵਿਦਿਆਰਥੀਆਂ ਵਲੋਂ ਰੰਗਾਂ -ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਬਸੰਤ ਰੁੱਤ ਨੂੰ ਜੀ ਆਇਆ ਕਿਹਾ ਗਿਆ।
    ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਸ੍ਰੀ ਜਗਦੀਸ਼ ਲਾਲ ਨੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਿੱਦਿਆ ਦਾ ਮਹੱਤਵ ਦੱਸਦੇ ਹੋਏ ਬਸੰਤ ਰੁੱਤ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

Post a Comment

0 Comments