ਜਲੰਧਰ, (ਅਮਰਜੀਤ ਸਿੰਘ)- ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਸਕੂਲ ਆਫ ਐਮੀਨੰਸ ਲਾਡੋਵਾਲੀ ਰੋਡ ਜਲੰਧਰ ਵਿੱਚ ਜਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਲੈਕਚਰਾਰ ਸੁਖਵਿੰਦਰ ਤੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਗੁਰਿੰਦਰ ਸਿੰਘ (ਪੰਡੋਰੀ ਨਿੱਝਰਾਂ ਸਕੂਲ) ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵਿੱਚ ਕੁੜੀਆਂ ਦੇ ਬੈਡਮਿੰਟਨ, 800 ਮੀਟਰ ਦੌੜ, ਅਤੇ ਰੱਸਾ ਕਸ਼ੀ ਦੇ ਮੁਕਾਬਲੇ ਅਤੇ ਮੁੰਡਿਆਂ ਦੇ ਫੁਟਬਾਲ, 1600 ਮੀਟਰ ਦੌੜ ਅਤੇ ਲਾਂਗ ਜੰਪ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜੇਤੂਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਜਿਲਾ ਯੁਵਾ ਅਫ਼ਸਰ ਮੈਡਮ ਨੇਹਾ ਸ਼ਰਮਾ ਤੇ ਪ੍ਰਿੰਸੀਪਲ ਯੋਗੇਸ਼ ਸ਼ਰਮਾ ਵੱਲੋਂ ਕਿਹਾ ਗਿਆ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਮਜਬੂਤ ਕਰਦੇ ਹਨ ਅਤੇ ਚੰਗੇ ਭਵਿੱਖ ਲਈ ਤਿਆਰ ਕਰਦੇ ਹਨ। ਇਸ ਮੌਕੇ ਕੁਲਵਿੰਦਰ ਕੁਮਾਰ, ਗੌਰਵ ਕੁਮਾਰ, ਮੈਡਮ ਸਵਿਤਾ, ਜਸਵਿੰਦਰ ਸਿੰਘ, ਇਕਬਾਲ ਸਿੰਘ, ਰੋਹਿਤ ਸਿੰਘ ਅਤੇ ਨਰਿੰਦਰ ਕੁਮਾਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ। ਲੈਕਚਰਾਰ ਗੁਰਿੰਦਰ ਸਿੰਘ ਵੱਲੋਂ ਸਟੇਜ ਸਕੱਤਰੀ ਬਖੂਬੀ ਨਿਭਾਈ ਗਈ।
0 Comments