ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਜੋਗਿੰਦਰ ਰਾਣਾ )- ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਅਤੇ ਸਤਿਗੁਰ ਓਟ ਆਸਰਾ ਟਰੱਸਟ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਲੇ ਮਹੱਲੇ ਦੇ ਪਾਵਨ ਪੁਰਬ ਨੂੰ ਸਮਰਪਿਤ 10ਵਾਂ ਕੀਰਤਨ ਦਰਬਾਰ 20 ਮਾਰਚ ਦਿਨ ਵੀਰਵਾਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਰਾਤੀ 8 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਹ ਜਾਣਕਾਰੀ ਮਨਿੰਦਰ ਪਾਲ ਸਿੰਘ ਮਨੀ ਅਤੇ ਮਨਿੰਦਰ ਪਾਲ ਸਿੰਘ ਮਨੀ ਚੱਠਾ ਵੱਲੋਂ ਸਾਂਝੇ ਰੂਪ ਦਿੱਤੀ ਗਈ। ਉਨਾਂ ਹੋਰ ਦੱਸਿਆ ਕਿ ਇਸ ਮੌਕੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਅਤੇ ਭਾਈ ਸਤਿੰਦਰ ਪਾਲ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨਾਂ ਨੇ ਦੱਸਿਆ ਕਿ ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਉਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰਦੇ ਹੋਏ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰੋ।
0 Comments