ਅਮਰਜੀਤ ਸਿੰਘ ਜੰਡੂ ਸਿੰਘਾ- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 28 ਫਰਵਰੀ ਨੂੰ ਡੇਰਾ ਚਹੇੜੂ ਅਤੇ ਨਾਨਕ ਨਗਰੀ ਸ਼੍ਰੀ ਗੁਰੂ ਰਵਿਦਾਸ ਭਵਨ ਵਿਖੇ ਨਿਸ਼ਾਨ ਸਾਹਿਬ ਦੀ ਰਸਮ ਸਮੂਹ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਮਹਾਂਪੁਰਖਾਂ ਦੀ ਅਗਵਾਈ ਵਿੱਚ ਨਿਭਾਈ ਗਈ। ਇਨਾਂ ਸਮਾਗਮਾਂ ਦੇ ਸੰਬੰਧ ਵਿੱਚ ਅੱਜ 1 ਮਾਰਚ ਨੂੰ ਸਵੇਰੇ ਪਹਿਲਾਂ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਗਏ, ਉਪਰੰਤ ਭਾਈ ਪ੍ਰਵੀਨ ਜੀ ਹੈਡ ਗ੍ਰੰਥੀ ਵੱਲੋਂ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਮੌਕੇ ਖੁੱਲੇ ਪੰਡਾਲਾਂ ਅੰਦਰ ਮਹਾਨ ਧਾਰਮਿਕ ਦੀਵਾਨ ਵੀ ਸਜਾਏ ਗਏ। ਜਿਸ ਵਿੱਚ ਪੰਜਾਬੀ ਗਾਇਕਾ ਗਿੰਨੀ ਮਾਹੀ ਅਤੇ ਬਲਰਾਜ ਬਿਲਗਾ ਨੇ ਲਗਾਤਾਰ ਚਾਰ ਘੰਟੇ ਸਤਿਗੁਰੂ ਰਵਿਦਾਸ ਮਹਾਰਾਜ ਜੀ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਮਹਾਨ ਮਹਾਂਪੁਰਸ਼ਾਂ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡੇਰਾ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਅਤੇ ਡੇਰਾ ਮੈਨੇਜਮੈਂਟ ਵੱਲੋਂ ਗਾਇਕਾ ਗਿੰਨੀ ਮਾਹੀ ਅਤੇ ਬਲਰਾਜ ਬਿਲਗਾ ਦੋਵਾਂ ਨੂੰ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਸਮਾਗਮਾਂ ਮੌਕੇ ਤੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੂੰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਮੌਕੇ ਤੇ ਵੱਖ-ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ਾਂ ਨੇ ਵੀ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੰਜਾਬ ਬਸਪਾ ਪ੍ਰਧਾਨ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ, ਐਡਵੋਕੇਟ ਬਲਵਿੰਦਰ ਕੁਮਾਰ ਕਰਤਾਰਪੁਰ ਸਕੱਤਰ ਬਸਪਾ ਪੰਜਾਬ, ਲੇਖਕ ਮਹਿੰਦਰ ਸੰਧੂ ਮਹੇੜੂ, ਪੰਛੀ ਡੱਲੇਵਾਲੀਆ, ਰੋਸ਼ਨ ਭਾਰਤੀ, ਜਰਨੈਲ ਫਰਮਾਹੀ, ਮਹੰਤ ਅਵਤਾਰ ਦਾਸ ਚਹੇੜੂ, ਮਹੰਤ ਬਲਵੀਰ ਦਾਸ ਖੰਨਾ, ਬਾਬਾ ਮੋਤੀ ਰਾਮ ਜੀ, ਸੰਤ ਰਾਣਾ ਦਾਸ, ਸਾਂਈ ਪੱਪਲ ਸ਼ਾਹ ਭਰੋਮਜਾਰਾ, ਨਰਪਿੰਦਰ ਲੁਧਿਆਣਾ ਨੇ ਵੀ ਉਚੇਚੇ ਤੌਰ ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਯੂਥ ਬਲੱਡ ਡੋਨਰ ਆਰਗਨਾਈਜੇਸ਼ਨ ਐਂਡ ਵੈਲਫੇਅਰ ਸੋਸਾਇਟੀ ਜਲੰਧਰ ਵੱਲੋਂ ਡੇਰੇ ਵਿਖੇ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ 40 ਯੂਨਿਟ ਸੇਵਾਦਾਰਾ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਮਾਤਾ ਸਵਿਤਰੀ ਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਦੇ ਬੱਚਿਆਂ ਨੂੰ ਕੋਰਸ ਪੂਰਾ ਹੋਣ ਉਪਰੰਤ ਸਰਟੀਫਿਕੇਟ ਵੀ ਦਿੱਤੇ ਗਏ। ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਨ ਵਿੱਚ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਪਿੰਡ ਜੈਤੇਵਾਲੀ ਜ਼ਿਲ੍ਹਾ ਜਲੰਧਰ, ਮਾਤਾ ਸਮਿਤੀ ਬਾਈ ਫੂਲੇ ਐਜੂਕੇਸ਼ਨ ਕਮੇਟੀ ਡੇਰਾ ਚਹੇੜੂ, ਸੰਤ ਬਾਬਾ ਫੂਲ ਨਾਥ ਸਪੋਰਟਸ ਕਲੱਬ ਨਾਨਕ ਨਗਰੀ ਜੀ.ਟੀ ਰੋਡ ਚਹੇੜੂ, ਡੇਰੇ ਦੇ ਸਮੂਹ ਸੇਵਾਦਾਰ ਅਤੇ ਸੰਗਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ।
0 Comments