ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਤੋਂ ਹੌਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ਲਗਉਣ ਲਈ ਸੰਗਤ ਸਮੇਤ ਰਸਦ ਦੀ ਰਵਾਨਗੀ


ਆਦਮਪੁਰ, 12 ਮਾਰਚ (ਅਮਰਜੀਤ ਸਿੰਘ)-
ਹੋਲਾ ਮਹੱਲਾ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸੇਵਾ ਹਿੱਤ ਲੰਗਰ ਲਗਾਉਣ ਲਈ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਤੋਂ ਰਸਦ ਸਮੇਤ ਸੰਗਤਾਂ ਦਾ ਭਾਰੀ ਜਥਾ ਗੁ. ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਵਿਸ਼ੇਸ਼ ਅਗਵਾਹੀ ਵਿੱਚ ਰਵਾਨਾਂ ਹੋਇਆ। ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦਸਿਆ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਗੁਰੂ ਕੇ ਲੰਗਰ ਲਗਾਏ ਜਾਂਦੇ ਹਨ। ਇਸ ਵਾਰ ਵੀ ਸੰਗਤਾਂ ਦੀ ਸਹੂਲਤ ਹਿੱਤ ਇਹ ਉਪਰਾਲਾ ਸੰਗਤਾਂ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਤੇ ਪਹਿਲਾ ਗੁਰੂ ਘਰ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਇਕ ਟਰਾਲੀ ਸਮੇਤ ਸੇਵਾਦਾਰਾਂ ਦੀ ਬੱਸ ਰਵਾਨਾ ਕੀਤੀ ਗਈ। ਜਾਣਕਾਰੀ ਦਿੰਦੇ ਪ੍ਰਧਾਨ ਮਨੋਹਰ ਸਿੰਘ ਡਰੋਲੀ ਕਲਾਂ ਨੇ ਦੱਸਿਆ ਕਰੀਬ 40 ਸਾਲਾਂ ਤੋਂ ਹੋਲੇ ਮਹੱਲੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਾਰਨ ਆਉਣ ਵਾਲੀਆਂ ਸੰਗਤਾਂ ਦੇ ਲਈ ਕਰੀਬ ਇਕ ਹਫ਼ਤੇ ਲਈ ਲੰਗਰ ਲਗਾ ਕੇ ਸੇਵਾਦਾਰਾਂ ਵਲੋਂ ਸੇਵਾ ਕੀਤੀ ਜਾਂਦੀ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੰਨ ਧੰਨ ਬਾਬਾ ਮਤੀ ਜੀ ਦਾ ਵਿਸ਼ੇਸ਼ ਸਥਾਨ ਵੀ ਬਣਾਇਆ ਗਿਆ ਹੈ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਜਰਨੈਲ ਸਿੰਘ, ਹਰਦਿਆਲ ਸਿੰਘ, ਇਕਬਾਲ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ ਸਾਭਾ, ਰਣਬੀਰ ਪਾਲ ਸਿੰਘ, ਭਾਈ ਸੁਖਜੀਤ ਸਿੰਘ, ਸੁਖਦੇਵ ਸਿੰਘ, ਕਰਮ ਸਿੰਘ, ਮਨਜੀਤ ਸਿੰਘ, ਮੱਖਣ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ ਤੇ ਹੋਰ ਹਾਜ਼ਰ ਸਨ। 


Post a Comment

0 Comments