ਅਮਰਜੀਤ ਸਿੰਘ ਜੰਡੂ ਸਿੰਘਾ- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਨੰਨ੍ਹੇ-ਮੁੰਨੇ ਗਰੈਜੂਏਟਾਂ ਨੂੰ ਡਿਗਰੀਆਂ ਡਾਇਰੈਕਟਰ ਨਿਸ਼ਾਂ ਮੜੀਆਂ ਤੇ ਪਿ੍ਰੰਸੀਪਲ ਅਮਿਤਾਲ ਕੌਰ ਦੀ ਨਿਗਰਾਨੀ ਹੇਠ ਵੰਡੀਆਂ ਗਈਆਂ। ਇਸ ਮੌਕੇ ਤੇ ਹਾਜ਼ਰ ਮਾਪਿਆਂ ਨੇ ਅਧਿਆਪਕਾਂ ਨਾਲ ਮਿਲਨੀ ਕੀਤਾ। ਇਸ ਮੌਕੇ ਤੇ ਸਕੂਲ ਸਕੱਤਰ ਸਰਦਾਰ ਸੁਰਜੀਤ ਸਿੰਘ ਜੀ ਚੀਮਾ, ਸਰਦਾਰ ਜਸਵਿੰਦਰ ਸਿੰਘ ਜੀ ਟਰੱਸਟੀ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀ ਬਿਹਤਰੀ ਲਈ ਮਾਪਿਆਂ ਨਾਲ ਸਲਾਹ ਮਸ਼ਵਰਾ ਵੀ ਕੀਤਾ ਤਾਂ ਜੋ ਭਵਿੱਖ ਵਿੱਚ ਬੱਚਿਆਂ ਦੀ ਬੇਹਤਰੀ ਲਈ ਕੀਤੇ ਜਾਂਦੇ ਕਾਰਜਾਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ । ਗਰੈਜੂਏਸ਼ਨ ਸੈਰੇਮਨੀ ਤੇ ਮੌਕੇ ਉੱਤੇ ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਨੇ ਨੰਨ੍ਹੇ ਮੂੰਨੇ ਗਰੈਜੂਏਟਾਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਵਿਚ ਵੀ ਇਸੇ ਤਰਾਂ ਹੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਡਾਇਰੈਕਟਰ ਸ਼੍ਰੀਮਤੀ ਨਿਸ਼ਾ ਮੜੀਆ, ਪ੍ਰਿੰਸੀਪਲ ਸ਼੍ਰੀਮਤੀ ਅਮਿਤਾਲ ਕੌਰ ਤੇ ਸਮੂਹ ਸਟਾਫ ਹਾਜ਼ਰ ਸਨ।
0 Comments