ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਜੰਡੂ ਸਿੰਘਾ ਦੀਆਂ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ


ਸ਼੍ਰੀ ਗੁਰੂ ਰਵਿਦਾਸ ਅਮਿ੍ਰਤਬਾਣੀ ਮੰਦਿਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਪੁਰਬ ਮਨਾਇਆ

ਸਮਾਗਮਾਂ ਵਿੱਚ ਨਗਰ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਰੀ ਹਾਜ਼ਰੀ

ਅਮਰਜੀਤ ਸਿੰਘ ਜੰਡੂ ਸਿੰਘਾ- ਸਰੱਬਤ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ ਦਰਸਾਏ ਮਾਰਗ ਤੇ ਚੱਲਣਾਂ ਚਾਹੀਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਨੇ ਜੰਡੂ ਸਿੰਘਾ ਵਿਖੇ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਦੇ ਕੀਤਾ ਅਤੇ ਸਰਬੱਤ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਅੱਜ ਨਗਰ ਜੰਡੂਸਿੰਘਾ ਦੀਆਂ ਸਮੂਹ ਸੰਗਤਾਂ ਵੱਲੋਂ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦਾ ਜੰਡੂ ਸਿੰਘਾ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਜੰਡੂ ਸਿੰਘਾ ਦੀਆਂ ਸਮੂਹ ਸੰਗਤਾਂ ਵੱਲੋਂ ਅੱਜ ਸ਼੍ਰੀ ਗੁਰੂ ਰਵਿਦਾਸ ਅਮਿ੍ਰਤਬਾਣੀ ਮੰਦਿਰ ਮੁਹੱਲਾ ਬੇਗਮਪੁਰਾ ਜੰਡੂ ਸਿੰਘਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਏ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ। ਉਪਰੰਤ ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ ਤੇ ਬੰਗੜ ਬਰੋਦਰਜ਼ ਵੱਲੋਂ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਅੱਜ ਦੇ ਸਮਾਗਮਾਂ ਮੌਕੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨਾਲ ਹਰਮੇਸ਼ ਸਿੰਘ ਢੰਡਾ, ਕਰਤਾਰ ਸਿੰਘ ਢੰਡਾ ਯੂਐਸਏ, ਸੈਕਟਰੀ ਕਮਲਜੀਤ ਖੋਥੜਾਂ, ਹੈੱਡ ਗ੍ਰੰਥੀ ਭਾਈ ਪ੍ਰਵੀਨ ਕੁਮਾਰ ਡੇਰਾ ਚਹੇੜੂ, ਜਸਵਿੰਦਰ ਬਿੱਲਾ ਤੇ ਹੋਰ ਆਏ ਸੇਵਾਦਾਰਾਂ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੰਗਤਾਂ ਚਾਹ ਪਕੋੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਵਿਜੇ ਕੁਮਾਰ ਬੈਂਸ ਪ੍ਰਧਾਨ, ਚਮਨ ਲਾਲ ਬੈਂਸ ਸੈਕਟਰੀ, ਵਿਜੇ ਕੁਮਾਰ ਪਾਲ, ਮੇਜਰ ਸਿੰਘ ਪਾਲ, ਪਵਨ ਕੁਮਾਰ ਬੈਂਸ ਐਡਵੋਕੇਟ, ਬਖਸ਼ੀ ਰਾਮ ਬੰਗੜ, ਜੀਤ ਰਾਮ ਕਲੇਰ, ਦਿਲਬਾਗ ਰਾਮ, ਵਿਜੇ ਕੁਮਾਰ ਬੈਂਸ, ਸਾਹਿਬਜੋਤ ਕਲੇਰ, ਸ਼ਤੀਸ਼ ਕੁਮਾਰ ਕਲੇਰ, ਸੁਰਿੰਦਰ ਕੁਮਾਰ ਕੌਲ, ਸੁਰਿੰਦਰ ਕੁਮਾਰ, ਸੰਜੀਵ ਕੁਮਾਰ ਕੌਲ, ਸਤਨਾਮ ਪਾਲ, ਰਾਕੇਸ਼ ਝੱਮਟ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ। 

Post a Comment

0 Comments