ਅਮਰਜੀਤ ਸਿੰਘ ਜੰਡੂ ਸਿੰਘਾ- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐਨਸੀਸੀ ਦੇ ਵਿਦਿਆਰਥੀਆਂ ਦੁਆਰਾ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿੱਚ ਔਰਤ ਦੇ ਮਹੱਤਵ ਉੱਤੇ ਲੈਕਚਰ ਦਿੱਤੇ ਗਏ ਅਤੇ ਵੱਖ-ਵੱਖ ਕਵਿਤਾਵਾਂ ਪੜ੍ਹੀਆਂ ਗਈਆਂ। ਇਸ ਮੌਕੇ ਤੇ ਸਕੂਲ ਸਕੱਤਰ ਸੁਰਜੀਤ ਸਿੰਘ ਚੀਮਾ, ਟਰਸਟੀ ਜਸਵਿੰਦਰ ਸਿੰਘ, ਡਾਇਰੈਕਟ ਨਿਸ਼ਾ ਮੜੀਆ ਅਤੇ ਪ੍ਰਿੰਸੀਪਲ ਅਮਿਤਾਲ ਕੌਰ ਸ਼ਾਮਲ ਹੋਏ। ਡਾਇਰੈਕਟ ਨਿਸ਼ਾ ਮੜੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮਨਾਉਣ ਦਾ ਮੁੱਖ ਮਨੋਰਥ ਔਰਤਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਬਰਾਬਰਤਾ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ। ਭਾਰਤ ਸਮੇਤ ਵਿਦੇਸ਼ਾਂ ਵਿੱਚ ਵੀ ਅੰਤਰ ਰਾਸ਼ਰਤੀ ਮਹਿਲਾ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਸਭ ਤੋਂ ਪਹਿਲਾਂ ਮਹਿਲਾਂ ਦਿਵਸ ਨਿਊਯਾਰਕ ਸ਼ਹਿਰ ਵਿੱਚ ਸਿਆਸੀ ਪ੍ਰੋਗਰਾਮ ਦੇ ਤੌਰ ਤੇ ਮਨਾਇਆ ਗਿਆ ਸੀ ਪਰ ਹੁਣ ਵਿਸ਼ਵ ਵਿਚ ਕੌਮਾਂਤਰੀ ਮਹਿਲਾ ਦਿਵਸ ਪੂਰੇ ਜੋਸ਼ੋ- ਖਰੋਸ਼ ਨਾਲ ਮਨਾਇਆ ਜਾਂਦਾ ਹੈ। ਆਪਣੇ ਭਾਸ਼ਣ ਵਿਚ ਉਹਨਾਂ ਨੇ ਮਹਿਲਾ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਸਕੂਲ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਕ ਔਰਤ ਕਿਤੇ ਵੀ ਅਤੇ ਕਿਸੇ ਵੀ ਸਮੇਂ ਕਿਸੇ ਵੀ ਸਥਿਤੀ ਦਾ ਬਹਾਦਰੀ ਨਾਲ ਸਾਹਮਣਾ ਕਰ ਸਕਦੀ ਹੈ। ਸਕੂਲ ਵਿੱਚ ਵੱਖ-ਵੱਖ ਸਮਾਗਮ ਹੋਏ। ਇਹਨਾਂ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਸਤਿਕਾਰ ਅਤੇ ਕਦਰਦਾਨੀ ਦੀ ਭਾਵਨਾ ਨੂੰ ਜਗਾਉਣਾ ਸੀ। ਅੱਜ ਸਮਾਜ ਦਾ ਕੋਈ ਐਸਾ ਖੇਤਰ ਨਹੀਂ ਜਿੱਥੇ ਔਰਤ ਦੀ ਭਾਗੀਦਾਰੀ ਨਹੀਂ ਹੈ ਤੇ ਅੱਜ ਦੇ ਸਮਾਜ ’ਚ ਔਰਤਾਂ ਆਦਮੀਆਂ ਦੇ ਬਰਾਬਰ ਮੋਢੇ ਨਾਲ ਮੋਢਾ ਲਾ ਕੇ ਦੇਸ਼ ਦੀ ਤਰੱਕੀ ’ਚ ਬਰਾਬਰ ਹਿੱਸਾ ਪਾ ਰਹੀਆਂ ਹਨ।
0 Comments