ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਗੁਰਦੁਆਰਾ ਸੰਤ ਸਾਗਰ ਚਾਹਵਾਲਾ, ਪਿੰਡ ਜੌਹਲਾ (ਜਲੰਧਰ) ਵਿਖੇ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ 73ਵੀਂ ਅਤੇ ਸੰਤ ਬਾਬਾ ਕਰਮ ਸਿੰਘ ਜੀ ਦੀ 8ਵੀਂ ਬਰਸੀਂ ਮਹਾਂਪੁਰਸ਼ਾਂ ਦੀ ਮਿੱਠੀ ਯਾਦ ਵਿੱਚ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 23 ਤੇ 24 ਅਪ੍ਰੈਲ ਦਿਨ ਬੁੱਧਵਾਰ ਤੇ ਵੀਰਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।
ਜਿਸਦੇ ਸਬੰਧ ਵਿੱਚ 23 ਅਪ੍ਰੈਲ ਦੇ ਸਮਾਗਮਾਂ ਦੌਰਾਨ ਸ਼ਾਮ ਨੂੰ ਮਹਾਨ ਕੀਰਤਨ ਦਰਬਾਰ ਸ਼ਾਮ 7.00 ਤੋਂ ਰਾਤ 10.30 ਵਜੇ ਤੱਕ ਕਰਵਾਏ ਜਾਣਗੇ। ਜਿਸ ਵਿੱਚ ਰਾਗੀ ਭਾਈ ਸਿਮਰਪ੍ਰੀਤ ਸਿੰਘ ਜੀ, ਭਾਈ ਸੁਰਿੰਦਰ ਸਿੰਘ ਜੀ-ਭਾਈ ਨਛੱਤਰ ਸਿੰਘ ਜੀ, ਭਾਈ ਜਗਜੀਵਨ ਸਿੰਘ ਜੀ, ਭਾਈ ਭਗਵਾਨ ਸਿੰਘ ਜੀ ਜੌਹਲ ਸੰਗਤਾਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। 24 ਅਪ੍ਰੈਲ ਨੂੰ ਪਹਿਲਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਕੀਤੇ ਗਏ ਸਮੂਹਿਕ ਸਹਿਜਪਾਠਾਂ ਦੇ ਭੋਗ ਸਵੇਰੇ 8.30 ਵਜੇ ਪਾਏ ਜਾਣਗੇ। ਇਸ ਮੌਕੇ ਵੱਖ ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਵੀ ਸਮਾਗਮ ਵਿੱਚ ਹਾਜ਼ਰੀ ਭਰਨਗੇ ਅਤੇ ਪੰਥ ਪ੍ਰਸਿੱਧ ਕੀਰਤਨੀ ਜਥੇ ਰਾਗੀ ਭਾਈ ਰਵਿੰਦਰ ਸਿੰਘ ਜੀ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ), ਭਾਈ ਉਂਕਾਰ ਸਿੰਘ ਜੀ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ), ਭਾਈ ਹਰਜੋਤ ਸਿੰਘ ਜੀ ਜ਼ਖਮੀ, ਭਾਈ ਜਸਪ੍ਰੀਤ ਸਿੰਘ ਜੀ ਜਵੱਦੀ ਕਲਾਂ ਵਾਲੇ ਸੰਗਤਾਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਣ ਕਰਵਾਉਣਗੇ। ਸਮਾਗਮ ਮੌਕੇ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੀ ਸੰਗਤਾਂ ਵਿੱਚ ਉਚੇਚੇ ਤੇਰ ਤੇ ਸ਼ਿਰਕਤ ਕਰਨਗੇ। ਇਸ ਮੌਕੇ ਸੰਗਤਾਂ ਦੀ ਸਹੂਲਤ ਲਈ ਇੱਕ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਡੇਰਾ ਮੁੱਖੀ ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਕੈਪਸ਼ਨ- ਫੋਟੋ ਸੰਤ ਬਾਬਾ ਹਰਜਿੰਦਰ ਸਿੰਘ ਜੀ ਚਾਹ ਵਾਲੇ
0 Comments