6 ਗ੍ਰਾਮ ਹੈਰੋਇਨ ਤੇ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ


ਅਲਾਵਲਪੁਰ/ਆਦਮਪੁਰ 13 ਅਪ੍ਰੈਲ (ਅਮਰਜੀਤ ਸਿੰਘ ਜੰਡੂ ਸਿੰਘਾ)-
ਥਾਣਾ ਆਦਮਪੁਰ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਤੇ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਕੁਲਵੰਤ ਸਿੰਘ ਡੀਐੱਸਪੀ (ਪੀਪੀਐਸ) ਆਦਮਪੁਰ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਥਾਣਾ ਮੁੱਖੀ ਆਦਮਪੁਰ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਦੀ ਅਗਵਾਈ ’ਚ ਏ. ਐੱਸ. ਆਈ. ਪਰਮਜੀਤ ਸਿੰਘ ਸਮੇਤ ਪੁਲਸ ਪਾਰਟੀ ਬਿਆਸ ਪਿੰਡ ਤੋਂ ਕਾਲਾ ਬੱਕਰਾ ਰੋਡ ਵਾਲੀ ਸਾਈਡ ਨੂੰ ਜਾ ਰਹੇ ਸੀ ਜਦ ਪੁਲਸ ਪਾਰਟੀ ਸ਼ਮਸ਼ਾਨਘਾਟ ਬਿਆਸ ਪਿੰਡ ਨੇੜੇ ਪੁੱਜੀ ਤਾਂ ਸ਼ਮਸ਼ਾਨਘਾਟ ਦੇ ਗੇਟ ਨੇੜੇ ਸੰਦੀਪ ਕੁਮਾਰ ਪੁੱਤਰ ਸੁਲਿੰਦਰਪਾਲ ਵਾਸੀ ਕਾਲੋਨੀ ਕਾਲਾ ਬੱਕਰਾ ਥਾਣਾ ਭੋਗਪੁਰ ਜ਼ਿਲਾ ਜਲੰਧਰ ਖੜ੍ਹਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਭੱਜ ਪਿਆ ਤੇ ਜਿਸ ਨੇ ਆਪਣੇ ਹੱਥ ਵਿਚ ਫੜੇ ਵਜ਼ਨੀ ਕਾਲੇ ਮੋਮੀ ਲਿਫਾਫੇ ਨੂੰ ਉੱਥੇ ਹੀ ਸੁੱਟ ਦਿੱਤਾ, ਜਿਸਨੂੰ ਕਾਬੂ ਕਰਕੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਅਤੇ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਡੀਐਸਪੀ ਨੇ ਦਸਿਆ ਕਿ ਆਦਮਪੁਰ ਪੁਲਿਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

Post a Comment

0 Comments