ਸ੍ਰੀ ਅਨੰਦਪੁਰ ਸਾਹਿਬ 03 ਅਪ੍ਰੈਲ (ਜੋਗਿੰਦਰ ਰਾਣਾ)- ਵਰਜੀਤ ਵਾਲੀਆ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਭਾਰਤੀ ਨਾਗਰਿਕ ਸਰਕਸ਼ਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਜਿਲ੍ਹਾ ਰੂਪਨਗਰ ਦੀ ਹਦੂਰ ਅੰਦਰ ਆਉਦੇ ਸਤਲੁਜ ਦਰਿਆ ਅਤੇ ਹੋਰ ਵੱਖ ਵੱਖ ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 12 ਤੋ 15 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਮੇਲੇ ਦੌਰਾਨ ਸੰਗਤਾਂ ਭਾਰੀ ਗਿਣਤੀ ਵਿੱਚ ਸਤਲੁਜ ਦਰਿਆਂ ਅਤੇ ਹੋਰ ਵੱਖ ਵੱਖ ਨਹਿਰਾਂ ਵਿੱਚ ਨਹਾਉਦੇ ਹਨ। ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਜਿਲ੍ਹਾ ਰੂਪਨਗਰ ਦੀ ਹਦੂਰ ਅੰਦਰ ਪੈਂਦੇ ਸਤਲੁਜ ਦਰਿਆਂ ਅਤੇ ਹੋਰ ਵੱਖ ਵੱਖ ਨਹਿਰਾਂ ਵਿੱਚ ਨਹਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਸਮਝੀ ਜਾਂਦੀ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਅਪ੍ਰੈਲ ਤੋ 15 ਅਪ੍ਰੈਲ ਤੱਕ ਲਾਗੂ ਰਹਿਣਗੇ। ਇਹ ਹੁਕਮ ਮਾਮਲੇ ਦੀ ਤਤਪਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਗਿਆ ਹੈ।
0 Comments