ਆਦਮਪੁਰ/ਜਲੰਧਰ, 13 ਅਪ੍ਰੈਲ (ਅਮਰਜੀਤ ਸਿੰਘ ਜੰਡੂ ਸਿੰਘਾ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਜਲੰਧਰ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਅਤੇ ਸਮੂਹ ਸੰਗਤਾਂ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕੀ 12 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 3.00 ਵਜੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਤੋਂ ਸੰਧਿਆਂ ਫੇਰੀ ਕੱਢੀ ਗਈ, ਜੋ ਕਿ ਪਿੰਡ ਪਧਿਆਣਾ ਤੋਂ ਹੁੰਦੀ ਹੋਈ ਫਿਰ ਪਿੰਡ ਡਰੋਲੀ ਕਲਾਂ ਦੀ ਪ੍ਰਕਰਮਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਵਾਪਸ ਪਰਤਦੇ ਹੋਏ ਸਮਾਪਤ ਹੋਈ। ਉਪਰੰਤ ਰਾਤ ਦਾ ਦੀਵਾਨ ਸਜਾਏ ਜਾਣਗੇ। ਜਿਸ ਵਿਚ ਭਾਈ ਪਿਆਰਾ ਸਿੰਘ ਦੇ ਰਾਗੀ ਜਥੇ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਮਿਤੀ 13 ਅਪ੍ਰੈਲ ਦਿਨ ਐਤਵਾਰ ਨੂੰ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਗੁਰਜੀਤ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਡਰੋਲੀ ਕਲਾਂ, ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਮਹਾਂਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਪ੍ਰੀਤ ਸਿੰਘ ਬਡਾਲਾ ਕਥਾ ਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ, ਗਿਆਨੀ ਗੁਰਮੀਤ ਸਿੰਘ ਐਮ.ਏ ਹਜ਼ੂਰੀ ਢਾਡੀ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੱਥਿਆਂ ਵੱਲੋਂ ਵੀ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਅਖੀਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਜ਼ਰ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਦਿਲਬਾਗ ਸਿੰਘ ਹੈਡ ਗ੍ਰੰਥੀ, ਸੁਖਵਿੰਦਰ ਸਿੰਘ ਕੋਟਲੀ ਹਲਕਾ ਆਦਮਪੁਰ ਵਿਧਾਇਕ ਆਦਮਪੁਰ, ਪਵਨ ਕੁਮਾਰ ਟੀਨੂੰ ਸੀਨੀਅਰ ਸਪੋਕਸਮੈਨ ਆਮ ਆਦਮੀ ਪਾਰਟੀ, ਨਵਤੇਜ ਸਿੰਘ ਮਿਨਹਾਸ ਐਡਵੋਕੇਟ, ਰਛਪਾਲ ਸਿੰਘ ਸਰਪੰਚ, ਰਣਵੀਰਪਾਲ ਸਿੰਘ, ਨਰਿੰਦਰ ਸਿੰਘ, ਜਰਨੈਲ ਸਿੰਘ, ਕਮਲਜੀਤ ਸਿੰਘ, ਜਰਨੈਲ ਸਿੰਘ ਪਰਮਾਰ, ਸਤਨਾਮ ਸਿੰਘ ਇੰਸਪੈਕਟਰ ਸੀਆਈਡੀ, ਡਾ. ਗੁਰਮੀਤ ਸਿੰਘ ਸਿਵਲ ਸਰਜਨ ਜਲੰਧਰ, ਡਾਕਟਰ ਰਣਧੀਰ ਸਿੰਘ ਰੰਧਾਵਾ, ਦਲਜੀਤ ਸਿੰਘ ਮਿਨਹਾਸ, ਦਲਵੀਰ ਸਿੰਘ, ਤਰਸੇਮ ਸਿੰਘ ਕੋਟਲੀ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
0 Comments