ਆਦਮਪੁਰ, 21 ਮਈ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਬਾਬਾ ਮੱਤੀ ਮੈਮੋਰੀਅਲ ਪਬਲਿਕ ਹਾਈ ਸਕੂਲ ਡਰੋਲੀ ਕਲਾਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਇਹ ਸਕੂਲ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਵਿੱਚ ਮੱਲਾਂ ਮਾਰਦੇ ਹੋਏ ਸਕੂਲ ਦਾ ਨਤੀਜਾ ਸ਼ਾਨਦਾਰ ਕੀਤਾ। ਸਾਡੇ ਸਕੂਲ ਦੀ ਵਿਦਿਆਰਥਣ ਗੁਰ ਸਿਮਰਨ ਪੁੱਤਰੀ ਜਸਬੀਰ ਸਿੰਘ ਨੇ (587/650) 90% ਨੰਬਰ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਹੀ ਸਾਡੇ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਗੁਰਦਿਆਲ ਸਿੰਘ ਨੇ (575/650) 88.4% ਨੰਬਰ ਹਾਸਿਲ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਾਡੇ ਸਕੂਲ ਦੇ ਹੋਣ ਹਾਰ ਵਿਦਿਆਰਥਣ ਗਗਨ ਸ਼ਰਮਾ ਪੁੱਤਰੀ ਸੰਜੀਵ ਕੁਮਾਰ ਨੇ (559/650) 86% ਨੰਬਰ ਹਾਸਲ ਕਰ ਤੀਸਰਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸਕੱਤਰ ਨਰਿੰਦਰ ਸਿੰਘ, ਪ੍ਰਿੰਸੀਪਲ ਤੇਜਾ ਸਿੰਘ, ਸਰਪੰਚ ਰਸ਼ਪਾਲ ਸਿੰਘ, ਸੰਤੋਖ ਸਿੰਘ, ਜਗਜੀਤ ਸਿੰਘ, ਬਿਕਰਮ ਸਿੰਘ, ਪ੍ਰਦੀਪ, ਰੀਨਾ ਰਾਣੀ, ਪਰਮਿੰਦਰ, ਜਸਪ੍ਰੀਤ ਕੌਰ, ਪਰਮਿੰਦਰ ਕੌਰ, ਜਸਦੀਪ ਕੌਰ, ਹਰਪ੍ਰੀਤ ਕੌਰ, ਰਾਜਵੀਰ ਕੌਰ, ਅਰਵਿੰਦਰ ਡਰਾਈਵਰ ਅਤੇ ਸਕੂਲ ਦੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
0 Comments