ਸੰਤ ਸ਼ਿੰਗਾਰਾ ਰਾਮ ਮਹਾਰਾਜ ਜੀ ਦੀ 13ਵੀਂ ਬਰਸੀ ਦੇ ਸਮਾਗਮ 27 ਮਈ ਦਿਨ ਮੰਗਲਵਾਰ ਨੂੰ ਪਿੰਡ ਖੰਨੀ ਵਿਖੇ : ਸੰਤ ਰਾਮ ਸਰੂਪ ਗਿਆਨੀ ਜੀ

ਜਲੰਧਰ, 10 ਮਈ (ਅਮਰਜੀਤ ਸਿੰਘ)- ਬ੍ਰਹਮਲੀਨ ਸ਼੍ਰੀਮਾਨ 108 ਸੰਤ ਰਤਨ ਦਾਸ ਮਹਾਰਾਜ ਜੀ, ਬ੍ਰਹਮਲੀਨ ਸ਼੍ਰੀਮਾਨ 108 ਸੰਤ ਸ਼ਿੰਗਾਰਾ ਰਾਮ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ, ਡੇਰਾ 108 ਸੰਤ ਸ਼ਿੰਗਾਰਾ ਰਾਮ ਮਹਾਰਾਜ ਜੀ ਪਿੰਡ ਖੰਨੀ ਜਿਲ੍ਹਾ ਹੁਸ਼ਿਆਰਪੁਰ ਵਿਖੇ ਸ਼੍ਰੀਮਾਨ 108 ਸੰਤ ਸ਼ਿੰਗਾਰਾ ਰਾਮ ਜੀ ਮਹਾਰਾਜ ਜੀ ਦੀ 13ਵੀਂ ਬਰਸੀ ਦੇ ਸਮਾਗਮ ਸ਼੍ਰੀ ਗੁਰੂ ਰਵਿਦਾਸ ਸਾਧੂ ਸਪ੍ਰੰਦਾਇਕ ਸੁਸਾਇਟੀ (ਰਜਿ. ਪੰਜਾਬ) ਅਤੇ ਡੇਰੇ ਦੀ ਸਮੂਹ ਸਾਧ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ 27 ਮਈ ਦਿਨ ਮੰਗਲਵਾਰ ਨੂੰ ਮੁੱਖ ਸੇਵਾਦਾਰ ਸੰਤ ਰਾਮ ਸਰੂਪ ਗਿਆਨੀ ਜੀ (ਪਿੰਡ ਬੋਲੀਨਾ ਵਾਲੇ) ਦੀ ਵਿਸ਼ੇਸ਼ ਅਗਵਾਹੀ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 27 ਮਈ ਨੂੰ ਡੇਰਾ ਨਿਊ ਰਤਨਪੁਰੀ, ਪਿੰਡ ਖੰਨੀ ਵਿਖੇ ਸ਼੍ਰੀਮਾਨ 108 ਸੰਤ ਪਰਮਜੀਤ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਨਗਰ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪਹਿਲਾ ਸਵੇਰੇ ਹਰਿ ਦੇ ਨਿਸ਼ਾਨ ਸਾਹਿਬ ਜੀ ਦੀ ਰਸਮ ਮਹਾਂਪੁਰਸ਼ਾਂ ਦੇ ਸ਼ੁੱਭ ਕਰ ਕਮਲਾਂ ਨਾਲ ਸੰਗਤਾਂ ਦੀ ਹਾਜ਼ਰੀ ਵਿੱਚ ਹੋਵੇਗੀ। ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਰੰਭ ਹੋਣਗੇ। ਜਿਨ੍ਹਾਂ ਦੇ ਭੋਗ 11 ਵਜੇ ਪਾਏ ਜਾਣਗੇ। ਉਪਰੰਤ ਸੰਤ ਸਮਾਗਮ ਹੋਵੇਗਾ, ਜਿਸ ਵਿੱਚ ਪੰਜਾਬ ਦੇ ਵੱਖ ਵੱਖ ਡੇਰਿਆਂ ਵਿਚੋਂ ਪੁੱਜੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਗੁਰੂ ਕੇ ਲੰਗਰ ਦੁਪਿਹਰ 2 ਵਜੇ ਸੰਗਤਾਂ ਨੂੰ ਅਤੁੱਟ ਵਰਤਾਏ ਜਾਣਗੇ। ਸੰਤ ਰਾਮ ਸਰੂਪ ਗਿਆਨੀ ਜੀ ਗੁਰੂ ਘਰ ਖੰਨੀ (ਹੁਸ਼ਿਆਰਪੁਰ), ਪੋਲੀਆਂ (ਊਨ੍ਹਾਂ) ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਸਮਾਗਮ ਮੌਕੇ ਤੇ ਗੁਰੂ ਕੇ ਲੰਗਰ ਦੀ ਸੇਵਾ ਭਾਗਮੱਲ੍ਹ ਬਾਘਾ ਪਿੰਡ ਬੋਲੀਨਾ ਦੇ ਸਮੂਹ ਪਰਿਵਾਰ ਵੱਲੋਂ ਕੀਤੀ ਜਾਵੇਗੀ। ਸਮਾਗਮ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਇਸ ਮੋਬਾ. ਨੰਬਰ 98762-91275 ਤੇ ਸੰਪਰਕ ਕੀਤੀ ਜਾ ਸਕਦਾ ਹੈ। 

 


Post a Comment

0 Comments